3 ਕਿਲੋ ਹੈਰੋਇਨ ਅਤੇ 1 ਕਿਲੋ ਆਈਸ ਸਣੇ 2 ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 9 ਮਈ 2024 – ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਜ਼ਬਤ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ਵਿੱਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਇਸ ਮਾਮਲੇ ‘ਚ ਪੁਲਿਸ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਦੀ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਟਵੀਟ ਕਰਕੇ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੰਗਰੂਰ ‘ਚ ਮੋਟਰ ‘ਤੇ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ ਮੌਤ: 14 ਦੀ ਹਾਲਤ ਨਾਜ਼ੁਕ

ਹਾਰ ਤੋਂ ਬਾਅਦ KL ਰਾਹੁਲ ‘ਤੇ ਭੜਕੇ LSG ਦੇ ਮਾਲਕ ! ਵੀਡੀਓ ਵਾਇਰਲ