ਚੰਡੀਗੜ੍ਹ, 9 ਮਈ 2024 – ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹਰਦੀਪ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਿੱਛੇ ਜਿਹੇ ਹਰਦੀਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਦੇ ਉਮੀਦਵਾਰ ਵੱਜੋਂ ਟਿਕਟ ਵਾਪਸ ਕਰ ਦਿੱਤੀ ਸੀ। ਉਨ੍ਹਾਂ ਪਾਰਟੀ ‘ਤੇ ਸਹਿਯੋਗ ਨਾ ਦੇਣ ਦਾ ਦੋਸ਼ ਲਾਇਆ ਸੀ।
ਹਰਦੀਪ ਸਿੰਘ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਕੌਂਸਲਰ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਕੇ ਪਹਿਲੀ ਵਾਰ ਚੰਡੀਗੜ੍ਹ ਤੋਂ ਚੋਣ ਲੜ ਰਹੇ ਸੀ ਪਰ ਉਮੀਦਵਾਰ ਵੱਲੋਂ ਪਾਰਟੀ ਛੱਡ ਕੇ ਟਿਕਟ ਵਾਪਸ ਕਰਨ ਤੋਂ ਬਾਅਦ ਹੁਣ ਨਵੇਂ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ। ‘ਆਪ’ ਪਾਰਟੀ ਵੱਲੋਂ ਨਵੇਂ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ।