ਪੰਜਾਬੀ ਜਗਤ ਦੀ ਉੱਘੀ ਹਸਤੀ ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ

ਚੰਡੀਗੜ੍ਹ, 11 ਮਈ, 2024: ਪੰਜਾਬੀ ਜਗਤ ਦੀ ਉੱਘੀ ਹਸਤੀ ਸੁਰਜੀਤ ਪਾਤਰ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ 79 ਵਰ੍ਹਿਆਂ ਦੇ ਸਨ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਵੇਰੇ ਉਠੇ ਹੀ ਨਹੀਂ। ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

ਸੁਰਜੀਤ ਪਾਤਰ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਹਰਭਜਨ ਸਿੰਘ ਹੈ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ “Transformation of Folklore in Guru Nanak Vani ” ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਲਈ 11 ਮੈਂਬਰੀ ਚੋੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ

ਨੋਟਿਸ ਮਿਲਣ ਤੋਂ ਬਾਅਦ ਰਵਨੀਤ ਬਿੱਟੂ ਰਾਤ ਨੂੰ ਹੀ ਖਾਲੀ ਕੀਤਾ ਸਰਕਾਰੀ ਬੰਗਲਾ, ਪਾਰਟੀ ਦਫਤਰ ‘ਚ ਕੱਟੀ ਰਾਤ