ਜਲੰਧਰ ‘ਚ 13 ਨਸ਼ਾ ਤਸਕਰ ਗ੍ਰਿਫਤਾਰ: 84 ਲੱਖ ਰੁਪਏ ਦੀ ਡਰੱਗ ਮਨੀ ਅਤੇ 2 ਕਾਰਾਂ-ਇੱਕ ਟਰੱਕ ਬਰਾਮਦ

ਜਲੰਧਰ, 12 ਮਈ 2024 – ਸ਼ਨੀਵਾਰ ਨੂੰ ਜਲੰਧਰ ਤੋਂ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ 84 ਲੱਖ ਰੁਪਏ ਦੀ ਡਰੱਗ ਮਨੀ, ਇੱਕ ਟਰੱਕ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ। ਨਾਲ ਹੀ ਉਕਤ ਸਿੰਡੀਕੇਟ ਨਾਲ ਜੁੜੇ ਕਰੀਬ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸਾਰੇ ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿੱਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ।

ਦੱਸ ਦੇਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਮੁਲਜ਼ਮਾਂ ਨੂੰ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਵਾਈ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਤਨੀ ਦਾ ਪਾਸਪੋਰਟ ਅਤੇ ਗ੍ਰੀਨ ਕਾਰਡ ਲੈ ਕੇ ਪਤੀ ਭੱਜਿਆ ਵਿਦੇਸ਼, ਪਰਿਵਾਰ ਸਮੇਤ ਸਪੇਨ ਤੋਂ ਪਰਤੀ ਸੀ ਪੀੜਤ, ਪੜ੍ਹੋ ਵੇਰਵਾ

ਮੋਦੀ ਆਪਣੇ ਉੱਤਰਾਧਿਕਾਰੀ ਦਾ ਦੱਸਣ, ਜਾਂ ਕਹਿਣ ਕਿ ਸੇਵਾਮੁਕਤੀ ਦਾ ਨਿਯਮ ਉਨ੍ਹਾਂ ‘ਤੇ ਲਾਗੂ ਨਹੀਂ ਹੁੰਦਾ, ਇਹ ਸਿਰਫ ਅਡਵਾਨੀ ਲਈ ਸੀ – ਕੇਜਰੀਵਾਲ