ਜਗਮੋਹਨ ਕੰਗ ਨੇ ‘ਆਪ’ ਛੱਡ ਮੁੜ ਕੀਤੀ ਕਾਂਗਰਸ ‘ਚ ਵਾਪਸੀ

ਖਰੜ, 14 ਮਈ 2024 – 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਹੁਣ ‘ਆਪ’ ਛੱਡ ਕੇ ਕਾਂਗਰਸ ਵਿੱਚ ਮੁੜ ਪਰਤ ਆਏ ਹਨ।

ਉਹ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ। ਇਸ ਨੂੰ ਆਪ ਲਈ ਝਟਕਾ ਮੰਨਿਆ ਜਾ ਰਿਹਾ ਹੈ। ਕੰਗ ਦਾ ਖਰੜ ਵਿਧਾਨ ਸਭਾ ਹਲਕੇ ਵਿੱਚ ਚੰਗਾ ਪ੍ਰਭਾਵ ਹੈ।

ਜਦੋਂ 2022 ਵਿੱਚ ਵਿਧਾਨ ਸਭਾ ਚੋਣਾਂ ਸਨ ਤਾਂ ਕਾਂਗਰਸ ਪਾਰਟੀ ਨੇ ਖਰੜ ਤੋਂ ਜਗਮੋਹਨ ਕੰਗ ਦੀ ਟਿਕਟ ਕੱਟ ਦਿੱਤੀ ਸੀ। ਇਸ ਤੋਂ ਇਲਾਵਾ ਰੋਪੜ ਦੇ ਸ਼ਰਾਬ ਕਾਰੋਬਾਰੀ ਵਿਜੇ ਸ਼ਰਮਾ ਟਿੰਕੂ ਨੂੰ ਖਰੜ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉਸ ਸਮੇਂ ਕੰਗ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈਕਮਾਂਡ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀ ਟਿਕਟ ਕੈਂਸਲ ਕਰਵਾਈ ਹੈ। ਕਿਉਂਕਿ ਉਹ ਉਨ੍ਹਾਂ ਤੋਂ ਸੀਨੀਅਰ ਹੈ।

ਇਸ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ। ਚਮਕੌਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ ਵਿੱਚ ਵੀ ਚੋਣ ਪ੍ਰਚਾਰ ਕੀਤਾ ਜਿੱਥੋਂ ਚਰਨਜੀਤ ਸਿੰਘ ਚੰਨੀ ਚੋਣ ਲੜ ਰਹੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਜਰਾਤ-ਕੋਲਕਾਤਾ ਆਈਪੀਐਲ ਮੈਚ ਮੀਂਹ ਕਾਰਨ ਰੱਦ, GT ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ

IPL ਵਿੱਚ ਅੱਜ ਦਿੱਲੀ ਅਤੇ ਲਖਨਊ ਵਿਚਲੇ ਹੋਵੇਗਾ ਮੈਚ: DC ਦੀ ਟੀਮ ਹਾਰੀ ਤਾਂ ਪਲੇਆਫ ਦੀ ਦੌੜ ਤੋਂ ਹੋਵੇਗੀ ਬਾਹਰ