ਚੰਡੀਗੜ੍ਹ, 14 ਮਈ 2024 – ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਨੇ ਚੋਣ ਪ੍ਰਚਾਰ ਕਰਨ ਲਈ 5 ਜੂਨ ਤੱਕ ਜ਼ਮਾਨਤ ਦਿੱਤੀ ਹੈ ਅਤੇ ਉਨ੍ਹਾਂ ਨੂੰ 6 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ।
ਸਾਧੂ ਸਿੰਘ ਧਰਮਸੋਤ ਕਾਂਗਰਸ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ। ਉਹ ਨਾਭਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਹਨ। ਇਹ ਹਲਕਾ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਉਨ੍ਹਾਂ ਨੂੰ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।