ਬਰਨਾਲਾ ‘ਚ ਵਪਾਰੀ ਜਥੇਬੰਦੀਆਂ ਨੇ ਕੀਤਾ ਮੁਕੰਮਲ ਬੰਦ, ਕਿਸਾਨਾਂ ‘ਤੇ ਕਾਰਵਾਈ ਕਰਨ ਦੀ ਕਰ ਰਹੇ ਨੇ ਮੰਗ

ਬਰਨਾਲਾ, 15 ਮਈ 2024 – ਬਰਨਾਲਾ ਵਿੱਚ ਕਿਸਾਨਾਂ ਤੇ ਵਪਾਰੀਆਂ ਵਿੱਚ ਝੜਪ ਦਾ ਮਾਮਲਾ ਗਰਮਾਇਆ ਹੋਇਆ ਹੈ। ਪਿਛਲੇ ਦਿਨੀਂ ਕਿਸਾਨਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਵਪਾਰੀਆਂ ਨੂੰ ਹੋਏ ਨੁਕਸਾਨ ਨੂੰ ਲੈ ਕੇ ਵਪਾਰੀ ਜਥੇਬੰਦੀਆਂ ਨੇ ਬੁੱਧਵਾਰ ਨੂੰ ਬਰਨਾਲਾ ਸ਼ਹਿਰ ਬੰਦ ਦਾ ਸੱਦਾ ਦਿੱਤਾ ਹੈ।

ਦਰਅਸਲ, ਕਿਸਾਨ ਯੂਨੀਅਨ ਵੱਲੋਂ ਨੌਜਵਾਨ ਨੂੰ ਇੰਗਲੈਂਡ ਭੇਜਣ ਦੇ ਮਾਮਲੇ ਨੂੰ ਲੈ ਕੇ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਯੂਨੀਅਨ ਅਤੇ ਵਪਾਰੀ ਵਰਗ ਆਹਮੋ-ਸਾਹਮਣੇ ਹੋ ਗਏ ਅਤੇ ਦੋਵਾਂ ਵਿਚਾਲੇ ਝੜਪ ਹੋ ਗਈ। ਇਸ ਸਮੇਂ ਸਮੂਹ ਦੁਕਾਨਦਾਰ ਅਤੇ ਵਪਾਰੀ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੈਡੀਕਲ ਸਟੋਰ ਸਿਰਫ਼ ਐਮਰਜੈਂਸੀ ਸੇਵਾਵਾਂ ਲਈ ਖੁੱਲ੍ਹੇ ਹਨ। ਮੰਡੀ ਵਿੱਚ ਇਕੱਠੇ ਹੋਏ ਦੁਕਾਨਦਾਰ ਅਤੇ ਵਪਾਰੀ ਕਿਸਾਨ ਯੂਨੀਅਨ, ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਟਰੇਡ ਯੂਨੀਅਨ ਦੇ ਪ੍ਰਧਾਨ ਅਨਿਲ ਬਾਂਸਲ ਨਾਨਾ, ਵਿਕਾਸ ਗੋਇਲ ਅਤੇ ਰਾਜ ਕੁਮਾਰ ਨੇ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਇਮੀਗ੍ਰੇਸ਼ਨ ਵਪਾਰੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਦੇ ਹੱਕ ਵਿੱਚ ਸਮੁੱਚੀਆਂ ਵਪਾਰਕ ਜਥੇਬੰਦੀਆਂ ਅਤੇ ਦੁਕਾਨਦਾਰ ਖੜ੍ਹੇ ਹਨ।

ਦੋ ਦਿਨ ਪਹਿਲਾਂ ਕਿਸਾਨਾਂ ਨੇ ਵਪਾਰੀਆਂ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਸੀ। ਇਹ ਕਿਸਾਨ ਯੂਨੀਅਨ ਵੱਲੋਂ ਵਪਾਰੀਆਂ ਵਿਰੁੱਧ ਕੀਤੀ ਜਾ ਰਹੀ ਧੱਕੇਸ਼ਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪੰਜਾਬ ਦੇ ਬਰਨਾਲਾ ‘ਚ ਕਿਸਾਨਾਂ ਅਤੇ ਵਪਾਰੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਵਪਾਰੀ ਜਥੇਬੰਦੀਆਂ ਨੇ ਬੁੱਧਵਾਰ ਨੂੰ ਬਰਨਾਲਾ ਸ਼ਹਿਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਨਾਲ ਹੀ ਪੁਲਿਸ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਪੁਲਿਸ ਦੇ ਸਾਹਮਣੇ ਗੁੰਡਾਗਰਦੀ ਕਰਨ ਵਾਲੇ ਅਤੇ ਵਪਾਰੀਆਂ ‘ਤੇ ਹਮਲਾ ਕਰਨ ਵਾਲੇ ਕਿਸਾਨਾਂ ‘ਤੇ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਵਪਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਮੰਗਲਵਾਰ ਦੇਰ ਸ਼ਾਮ ਸ਼ਹਿਰ ਦੇ ਹਦੀਆ ਬਾਜ਼ਾਰ ਸਥਿਤ ਅਗਰਵਾਲ ਧਰਮਸ਼ਾਲਾ ‘ਚ ਵਪਾਰਕ ਸੰਗਠਨਾਂ ਨੇ ਹੰਗਾਮੀ ਮੀਟਿੰਗ ਬੁਲਾਈ। ਜਿਸ ਵਿੱਚ ਸ਼ਹਿਰ ਦੇ ਵਪਾਰੀ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਪਹੁੰਚੇ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ 15 ਮਈ (ਬੁੱਧਵਾਰ) ਨੂੰ ਬਰਨਾਲਾ ਸ਼ਹਿਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਬੰਦ ਦਾ ਐਲਾਨ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਬਰਨਾਲਾ ਵਿੱਚ ਸੋਮਵਾਰ ਨੂੰ ਕਿਸਾਨਾਂ ਅਤੇ ਵਪਾਰੀਆਂ ਵਿੱਚ ਝੜਪ ਹੋ ਗਈ। ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਕਿਸਾਨਾਂ ਨੇ ਪੁਲੀਸ ਦੇ ਸਾਹਮਣੇ ਹੀ ਵਪਾਰੀਆਂ ’ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਵਪਾਰੀ ਵਰਗ ‘ਚ ਰੋਸ ਹੈ।

ਬਰਨਾਲਾ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਨਾਨਾ ਨੇ ਮੰਗ ਕੀਤੀ ਹੈ ਕਿ ਪੁਲੀਸ ਦੇ ਸਾਹਮਣੇ ਵਪਾਰੀਆਂ ’ਤੇ ਹਮਲਾ ਕਰਨ ਅਤੇ ਲਾਠੀਚਾਰਜ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਹੀਂ ਤਾਂ ਵਪਾਰੀ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨਗੇ ਅਤੇ ਸ਼ਹਿਰ ਵਿੱਚ ਆਪਣੀਆਂ ਦੁਕਾਨਾਂ ਬੰਦ ਕਰਕੇ ਮੁੱਖ ਮੰਤਰੀ ਨੂੰ ਚਾਬੀਆਂ ਸੌਂਪਣਗੇ, ਕਿਉਂਕਿ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਸਿਮਰਤ ਕੌਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ: ਜੀਤ ਮਹਿੰਦਰ ਸਿੱਧੂ

ਪ੍ਰਿਯੰਕਾ ਗਾਂਧੀ ਦੀ ਬੇਟੀ ‘ਤੇ ਵਿਵਾਦਿਤ ਪੋਸਟ ਪਾਉਣ ਦਾ ਮਾਮਲਾ: ਪੋਸਟ ਪਾਉਣ ਵਾਲੇ ‘ਤੇ FIR ਦਰਜ