ਪਰਿਵਾਰ ਦੇ ਇਕਲੌਤੇ ਪੁੱਤ ਦੀ ਅਮਰੀਕਾ ‘ਚ ਮੌਤ: 17 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਨਵਾਂ ਸ਼ਹਿਰ, 17 ਮਈ 2024 – ਅਮਰੀਕਾ ‘ਚ ਰਹਿੰਦੇ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ 29 ਸਾਲਾ ਤੀਰਥ ਵਜੋਂ ਹੋਈ ਹੈ। ਉਹ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ। ਉਸ ਨੂੰ ਉਥੇ ਗਏ ਨੂੰ ਅਜੇ ਇਕ ਸਾਲ ਪੰਜ ਮਹੀਨੇ ਹੀ ਹੋਏ ਸਨ। ਹੁਣ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਦੀ ਦੇਹ ਨੂੰ ਜਲਦੀ ਹੀ ਦੇਸ਼ ਵਾਪਸ ਲਿਆਂਦਾ ਜਾ ਸਕੇ।

ਨੌਜਵਾਨ ਦੀ ਮੌਤ ਦੀ ਖ਼ਬਰ ਜਿਉਂ ਹੀ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਸਹੀ ਸਲਾਮਤ ਉਥੇ ਪਹੁੰਚ ਗਿਆ ਸੀ। ਉਦੋਂ ਤੋਂ ਉਹ ਕੋਈ ਛੋਟਾ-ਮੋਟਾ ਕੰਮ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਉਹ ਉੱਥੇ ਕਾਰ ਚਲਾਉਣ ਦਾ ਲਾਇਸੈਂਸ ਬਣਾ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਇੱਕ ਦਿਨ ਪਹਿਲਾਂ ਹੀ ਪਰਿਵਾਰਕ ਮੈਂਬਰਾਂ ਨਾਲ ਗੱਲ ਹੋਈ ਸੀ। ਪਤਾ ਲੱਗਿਆ ਹੈ ਕਿ ਉਸ ਨੂੰ ਖੂਨ ਦੀ ਉਲਟੀ ਆ ਗਈ ਸੀ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ 6 ਹਫ਼ਤਿਆਂ ਵਿੱਚ ਪੂਰੀ ਹੋ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ: 6 ਘੰਟੇ ਬਾਅਦ ਪਾਇਆ ਗਿਆ ਕਾਬੂ

ਯੋਗੀ ਪੰਜਾਬ ‘ਚ ਤਿੰਨ ਥਾਵਾਂ ‘ਤੇ ਕਰਨਗੇ ਪ੍ਰੋਗਰਾਮ: ਜਾਖੜ ਨੇ ਪੱਤਰ ਲਿਖ ਕੇ ਮੰਗਿਆ ਸਮਾਂ