ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਧ ਰਹੀ ਲੋਕਪ੍ਰਿਅਤਾ ਨੇ ਵਿਰੋਧੀ ਨੂੰ ਤਰੇਲੀਆਂ ਲਿਆਂਦੀਆਂ:- ਪ੍ਰੋ. ਚੰਦੂਮਾਜਰਾ

  • ਆਪ ਸਰਕਾਰ ਨੇ ਸੂਬੇ ਨੂੰ ਕਰਜ਼ਈ ਕੀਤਾ

ਮੋਹਾਲੀ 19 ਮਈ 2024 – ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਾਲੀ ਦੇ ਪਿੰਡ ਬਾਕਰਪੁਰ ਅਤੇ ਜੁਝਾਰ ਨਗਰ ਵਿਖੇ ਭਰਵੀਂਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼ਰੋਮਣੀ ਅਕਾਲੀ ਦਲ ਪ੍ਰਤੀ ਵੱਧ ਰਹੀ ਲੋਕਪ੍ਰਿਅਤਾ ਨੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਚੋਣ ਰੈਲੀਆਂ ਵਿੱਚ ਹੋ ਰਹੇ ਇਕੱਠ ਇਸ ਗੱਲ ਦੀ ਗਵਾਹੀ ਭਰ ਰਹੇ ਹਨ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਅਕਾਲੀ ਦਲ ਵਲੋਂ ਕੱਢੀ ਗਈ ‘ਪੰਜਾਬ ਬਚਾਓ ਯਾਤਰਾ’ ਨੇ ਕਾਂਗਰਸ ਅਤੇ ਆਪ ਪਾਰਟੀਆਂ ਦੇ ਕਾਲੇ ਕਾਰਨਾਮਿਆਂ ਨੂੰ ਲੋਕਾਂ ਅੱਗੇ ਉਜ਼ਾਗਰ ਕੀਤਾ।

ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਝੂਠੀਆਂ ਗਾਰੰਟੀਆਂ ਨੂੰ ਉਤਸ਼ਾਹਿਤ ਕਰਨ ਲਈ ਇੰਨਾ ਕਰਜ਼ਾ ਲਿਆ ਹੈ, ਜਿੰਨਾ ਅਕਾਲੀ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਵੀ ਨਹੀਂ ਲਿਆ ਸੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ, ਪੈਨਸ਼ਨਰਾਂ ਨੂੰ ਪੈਨਸ਼ਨਾਂ ਦੇਣ ਅਤੇ ਸੂਬੇ ਦੇ ਵਿਕਾਸ ਲਈ ਕੋਈ ਪੈਸਾ ਨਹੀ, ਸਰਕਾਰ ਦੇ ਅਜਿਹੇ ਹਲਾਤਾਂ ਤੋਂ ਸਾਫ਼ ਝਲਕਦਾ ਹੈ ਕਿ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਦੀ ਸਥਿਤੀ ਪੈਦਾ ਹੋ ਚੁੱਕੀ ਹੈ। ਅਕਾਲੀ ਉਮੀਦਵਾਰ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਾਢੇ ਸੱਤ ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਝੂਠੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਜਿਸ ਕਰਕੇ ਪੰਜਾਬ ਦੇ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਨਰਾਜ਼ ਹਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ 13 ਸੀਟਾਂ ‘ਤੇ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਸਿਰਜੇਗਾ।

ਇਸ ਮੌਕੇ ਮੋਹਾਲੀ ਤੋਂ ਹਲਕਾ ਇੰਚਾਰਜ਼ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਗੁਰਮੀਤ ਸਿੰਘ, ਗੁਰਮਿੰਦਰ ਸਿੰਘ ਬਾਕਰਪੁਰ ,ਨਰਿੰਦਰ ਸਿੰਘ ਗੁਰੂਦੁਆਰਾ ਪ੍ਰਧਾਨ, ਪ੍ਰਧਾਨ ਮਨਜੀਤ ਕੌਰ,ਪ੍ਰਧਾਨ ਜੋਗਿੰਦਰ ਰਾਮ, ਗੁਰਵਿੰਦਰ ਸਿੰਘ ਬੈਦਵਾਣ, ਲੰਬਰਦਾਰ ਨਛੱਤਰ ਸਿੰਘ, ਹਰਜਿੰਦਰ ਸਿੰਘ, ਮਨਦੀਪ ਸਿੰਘ ਫੋਜੀ, ਕਰਮਜੀਤ ਸਿੰਘ ਬਾਕਰਪੁਰ, ਫਤਹਿ ਸਿੰਘ, ਸਾਬਕਾ ਸਰਪੰਚ ਰਸ਼ਪਾਲ ਸਿੰਘ, ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ,ਪੰਚ ਰਾਮ ਪਾਲ,ਪ੍ਰਧਾਨ ਡੋਗਰਾ,ਪ੍ਰਧਾਨ ਸੋਹਣ ਸਿੰਘ, ਜਸਬੀਰ ਸਿੰਘ, ਗੁਰਮੀਤ ਸਿੰਘ ,ਮਿੱਠੂ ਮੋਲੀ ਬੈਦਵਾਣ, ਸਤਵਿੰਦਰ ਸਿੰਘ ਪ੍ਰੇਮਗੜ ,ਸੱਜਣ ਸਿੰਘ, ਜਗਤਾਰ ਚਾਚੋਮਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਮੋਰਚੇ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਲੋਕ ਸਭਾ ਚੋਣਾਂ: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ