ਚੰਡੀਗੜ੍ਹ, 21 ਮਈ 2024 – ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਦੇਖਦੇ ਹੋਏ 21 ਮਈ ਤੋਂ ਪੰਜਾਬ ਭਰ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਜਿਸ ਕਾਰਨ ਇਸ ਨੂੰ ਬਦਲ ਕੇ ਸੋਮਵਾਰ ਕਰ ਦਿੱਤਾ ਗਿਆ। ਹੁਣ ਪੰਜਾਬ ਭਰ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਉੱਥੇ ਹੀ ਇਸ ਐਲਾਨ ਤੋਂ ਬਾਅਦ ਦੇਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਲਿਖਦਿਆਂ ਕਿਹਾ ਕਿ, “ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਸਾਰੇ ਪ੍ਰਾਈਵੇਟ ਸਕੂਲਾਂ ‘ਤੇ ਵੀ ਲਾਗੂ ਹੈ, ਕੋਈ ਗਲਤਫਹਿਮੀ ਨਹੀਂ ਰਹਿਣੀ ਚਾਹੀਦੀ।” ਪੰਜਾਬ ਸਰਕਾਰ ਵਧਦੀ ਗਰਮੀ ਨੂੰ ਦੇਖਦੇ ਹੋਏ ਬੱਚਿਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਨਾਲ ਗੰਭੀਰ ਹੈ ਅਤੇ ਕੋਈ ਰਿਸ਼ਕ ਨਹੀਂ ਲੈਣਾ ਚਾਹੁੰਦੀ ਅਤੇ ਮੁੱਖ ਮੰਤਰੀ ਨੇ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਸਕੂਲਾਂ ਨੂੰ ਸਖਤ ਲਹਿਜੇ ‘ਚ ਸੰਦੇਸ਼ ਦਿੱਤਾ ਹੈ।