ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਭਾਜਪਾ ‘ਚ ਸ਼ਾਮਲ

ਜਲੰਧਰ, 21 ਮਈ 2024 – ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ, ਜਲੰਧਰ ਉੱਤਰੀ ਹਲਕੇ ਦੇ ਵਿਧਾਇਕ ਕੇਡੀ ਭੰਡਾਰੀ ਸਮੇਤ ਕਈ ਆਗੂਆਂ ਨੇ ਬਰਾੜ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ। ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵੱਲੋਂ ਪਾਸੇ ਕਰਨ ਤੋਂ ਨਾਰਾਜ਼ ਸਨ।

ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਬੀਬੀ ਰਾਜਵਿੰਦਰ ਕੌਰ ਥਿਆੜਾ ਨੂੰ ਕੈਂਟ ਹਲਕੇ ਦਾ ਇੰਚਾਰਜ ਬਣਾਇਆ ਗਿਆ ਸੀ, ਜਿਸ ਕਾਰਨ ਉਹ ਕਾਫੀ ਨਾਰਾਜ਼ ਸਨ।

ਦੱਸ ਦੇਈਏ ਕਿ ਕਰੀਬ ਇੱਕ ਸਾਲ ਪਹਿਲਾਂ ਬਰਾੜ ਉਪ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ‘ਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ। ਜਗਬੀਰ ਸਿੰਘ ਬਰਾੜ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਕੈਂਟ ਹਲਕੇ ਤੋਂ ਵਿਧਾਇਕ ਸਨ। ਜ਼ਿਮਨੀ ਚੋਣ ਵਿੱਚ ਬਰਾੜ ਨੇ ਆਮ ਆਦਮੀ ਪਾਰਟੀ ਨੂੰ ਚੰਗੀਆਂ ਵੋਟਾਂ ਹਾਸਲ ਕੀਤੀਆਂ ਕਿਉਂਕਿ ਬਰਾੜ ਦਾ ਕੈਂਟ ਹਲਕੇ ਵਿੱਚ ਕਾਫੀ ਪ੍ਰਭਾਵ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਪ ਸਰਕਾਰ ਨੇ ਗਾਰੰਟੀਆਂ ਪੂਰੀਆ ਕਰਨ ਤੋਂ ਕੀਤੇ ਹੱਥ ਖੜ੍ਹੇ – ਪ੍ਰੋ. ਚੰਦੂਮਾਜਰਾ