ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ, 22 ਮਈ 2024 – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਵੋਟ ਪਾ ਸਕਣ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਸਮੇਂ ਸੂਬੇ ‘ਚ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣਗੇ। ਅਜਿਹੇ ‘ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ। ਇੰਨੀ ਗਰਮੀ ਵਿੱਚ ਬਜ਼ੁਰਗਾਂ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੀਟੂ ਸ਼ਟਰਾਂਵਾਲਾ ਨੇ ਪਰਿਵਾਰ ਸਮੇਤ ਕੀਤਾ ਚੋਣ ਪ੍ਰਚਾਰ, ਬੀਜੇਪੀ ‘ਤੇ ਭੜਕਿਆ

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ