ਮੈਚ ਦੌਰਾਨ ਸ਼ਾਹਰੁਖ ਖ਼ਾਨ ਨੂੰ ਲੱਗੀ ਲੂ, ਹਸਪਤਾਲ ਦਾਖ਼ਲ

ਅਹਿਮਦਾਬਾਦ, 23 ਮਈ 2024 – ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਸਿਹਤ ਮੰਗਲਵਾਰ ਦੁਪਹਿਰ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸੁਪਰਸਟਾਰ ਦੀ ਖਰਾਬ ਸਿਹਤ ਕਾਰਨ ਅਜਿਹਾ ਕੀਤਾ ਗਿਆ ਹੈ। ਕੇਡੀ ਹਸਪਤਾਲ ਦੇ ਡਾਕਟਰਾਂ ਮੁਤਾਬਕ ਸ਼ਾਹਰੁਖ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਗੌਰੀ ਖਾਨ ਅਤੇ ਅਦਾਕਾਰਾ ਜੂਹੀ ਚਾਵਲਾ ਉਨ੍ਹਾਂ ਨੂੰ ਦੇਖਣ ਹਸਪਤਾਲ ਪਹੁੰਚੀਆਂ।

ਸ਼ਾਹਰੁਖ ਖਾਨ ਪਿਛਲੇ ਦੋ ਦਿਨਾਂ ਤੋਂ ਅਹਿਮਦਾਬਾਦ ‘ਚ ਸਨ। ਅੱਤ ਦੀ ਗਰਮੀ ਕਾਰਨ ਉਹ ਡੀਹਾਈਡ੍ਰੇਸ਼ਨ ਤੋਂ ਪੀੜਤ ਹੋ ਗਏ ਸੀ। ਮੈਚ ਤੋਂ ਬਾਅਦ ਸ਼ਾਹਰੁਖ ਖਾਨ ਕਾਫੀ ਦੇਰ ਤੱਕ ਮੈਦਾਨ ‘ਤੇ ਰਹੇ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ। ਇਸ ਤੋਂ ਬਾਅਦ ਦੇਰ ਰਾਤ ਉਹ ਆਪਣੀ ਟੀਮ ਨਾਲ ਅਹਿਮਦਾਬਾਦ ਦੇ ਇੱਕ ਫਾਈਵ ਸਟਾਰ ਹੋਟਲ ਪਹੁੰਚੇ। ਜਿੱਥੇ ਉਨ੍ਹਾਂ ਦਾ ਟੀਮ ਸਮੇਤ ਸ਼ਾਨਦਾਰ ਸਵਾਗਤ ਕੀਤਾ ਗਿਆ।

ਸ਼ਾਹਰੁਖ ਖਾਨ ਦੀ ਸਿਹਤ 22 ਮਈ ਦੀ ਸਵੇਰ ਨੂੰ ਵਿਗੜ ਗਈ ਸੀ। ਇਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਉਸ ਨੂੰ ਕੇਡੀ ਹਸਪਤਾਲ ਲਿਜਾਇਆ ਗਿਆ। ਪੁਲਸ ਸੂਤਰਾਂ ਮੁਤਾਬਕ ਅਭਿਨੇਤਾ ਸ਼ਾਹਰੁਖ ਖਾਨ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਕੇਡੀ ਹਸਪਤਾਲ ‘ਚ ਦਾਖਲ ਹਨ। ਹਾਲਾਂਕਿ ਫਿਲਹਾਲ ਹਸਪਤਾਲ ਦੇ ਪੱਖ ਤੋਂ ਬੁਨਿਆਦੀ ਤੌਰ ‘ਤੇ ਕੁਝ ਨਹੀਂ ਕਿਹਾ ਜਾ ਰਿਹਾ ਹੈ।

ਦਾਸ ਦਈਏ ਕਿ ਦਿੱਲੀ ਅਤੇ ਮੁੰਬਈ ਦੀ ਤਰ੍ਹਾਂ ਅਹਿਮਦਾਬਾਦ ਵਿੱਚ ਵੀ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਸਾਰਿਆਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ, ਮੌਸਮ ਵਿਭਾਗ ਨੇ ਲੋਕਾਂ ਨੂੰ ਆਪਣੇ ਆਪ ਨੂੰ ਹਾਈਡਰੇਟ ਰੱਖਣ ਦੀ ਸਲਾਹ ਦਿੱਤੀ ਹੈ। ਸਾਨੂੰ ਉਮੀਦ ਹੈ ਕਿ ਸ਼ਾਹਰੁਖ ਖਾਨ ਜਲਦੀ ਠੀਕ ਹੋ ਕੇ ਘਰ ਪਰਤਣਗੇ।

ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਆਈਪੀਐਲ ਦਾ ਪਹਿਲਾ ਕੁਆਲੀਫਾਇਰ ਜਿੱਤ ਕੇ ਫਾਈਨਲ ਵਿੱਚ ਪਹੁੰਚ ਗਿਆ ਹੈ। ਟੀਮ ਨੇ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 8 ਵਿਕਟਾਂ ਨਾਲ ਹਰਾਇਆ। ਕੋਲਕਾਤਾ ਚੌਥੀ ਵਾਰ ਫਾਈਨਲ ‘ਚ ਪਹੁੰਚੀ ਹੈ। ਇਸ ਜਿੱਤ ਦੇ ਨਾਲ ਕੇਕੇਆਰ ਆਈਪੀਐਲ ਦੇ ਇਤਿਹਾਸ ਵਿੱਚ 3 ਤੋਂ ਵੱਧ ਵਾਰ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦਾ ਤਾਪਮਾਨ 46 ਡਿਗਰੀ ਤੋਂ ਪਾਰ ਪਹੁੰਚਿਆ, ਅਜੇ ਹੋਰ ਵਧੇਗਾ ਤਾਪਮਾਨ

ਸਵਰਨ ਸਲਾਰੀਆ ਨੂੰ ਬਣਾਇਆ ‘ਆਪ’ ਪੰਜਾਬ ਦਾ ਵਾਈਸ ਪ੍ਰਧਾਨ