ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ

  • ਪੰਜਾਬ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪ ਵਿੱਚ ਸ਼ਾਮਿਲ ਹੋਣ ਤੇ ਕੀਤਾ ਸੁਆਗਤ

ਚੰਡੀਗੜ੍ਹ, 25 ਮਈ, 2024: ਆਮ ਆਦਮੀ ਪਾਰਟੀ (ਆਪ) ਨੂੰ ਚੰਡੀਗੜ੍ਹ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਬੀਐਸਪੀ ਦੇ ਚੰਡੀਗੜ੍ਹ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪਣੀ ਪੂਰੀ ਟੀਮ ਦੇ ਨਾਲ ਆਪ ਵਿੱਚ ਸ਼ਾਮਿਲ ਹੋ ਗਏ। ਆਪ ਵਿੱਚ ਸ਼ਾਮਿਲ ਹੋਣ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੁਦੇਸ਼ ਕੁਮਾਰ ਖੁਰਚਾ ਅਤੇ ਉਨ੍ਹਾ ਦੀ ਟੀਮ ਦਾ ਸੁਆਗਤ ਕੀਤਾ। ਇਸ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ ਡਾ. ਐਸ.ਐਸ. ਆਹਲੂਵਾਲੀਆ, ਡਾ. ਹਰਮੀਤ ਸਿੰਘ, ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਆਪ ਆਗੂ ਆਭਾ ਬੰਸਲ, ਗੁਰਦੇਵ ਯਾਦਵ, ਦੇਸਰਾਜ ਸਨਾਵਰ, ਦਿਨੇਸ਼ ਪਾਸਵਾਨ ਅਤੇ ਰਵੀ ਮਣੀ ਵੀ ਮੌਜੂਦ ਰਹੇ।

ਇਸ ਮੌਕੇ ਉਤੇ ਸੁਦੇਸ਼ ਕੁਮਾਰ ਖੁਰਚਾ ਨੇ ਕਿਹਾ ਕਿ ਕਿ ਬੀਜੇਪੀ ਵਲੋਂ ਦੇਸ਼ ਅੰਦਰ ਧਰਮ ਦੇ ਨਾਮ ਤੇ ਰਾਜਨੀਤੀ ਕੀਤੀ ਜਾ ਰਹੀ ਹੈ, ਵਿਕਾਸ ਦੇ ਮੁੱਦਿਆਂ ਬਾਰੇ ਬੀਜੇਪੀ ਵਲੋਂ ਬਿਲਕੁੱਲ ਵੀ ਗੱਲ ਨਹੀਂ ਕੀਤੀ ਜਾ ਰਹੀ ਹੈ। ਚੰਡੀਗੜ੍ਹ ਸ਼ਹਿਰ ਦਾ ਬੀਜੇਪੀ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ ਬੁਰਾ ਹਾਲ ਕਰ ਦਿੱਤਾ ਹੈ। ਬੀਜੇਪੀ ਦੇ ਲੋਕ ਸਭਾ ਮੈਂਬਰ ਕਿਰਣ ਖੇਰ ਵਲੋਂ ਸ਼ਹਿਰ ਵਾਸੀਆਂ ਦੇ ਕਿਸੀ ਵੀ ਮੁਸਕਿਲ ਵੱਲ ਧਿਆਨ ਨਹੀਂ ਦਿੱਤਾ ਗਿਆ। ਚੰਡੀਗੜ੍ਹ ਦੇ ਲੋਕ ਹਾਲੇ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ।

ਉਨ੍ਹਾਂ ਨੇ ਇਸ ਮੌਕੇ ਉਤੇ ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਸੱਤਾ ਤੋਂ ਬਾਹਰ ਕਰਨਾ ਬਹੁਤ ਜਰੂਰੀ ਹੋ ਗਿਆ ਹੈ, ਕਿਉਂਕਿ ਬੀਜੇਪੀ ਵਲੋਂ ਲਗਾਤਾਰ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ਚੰਡੀਗੜ੍ਹ ਸ਼ਹਿਰ ਵਿੱਚ ਮੇਅਰ ਚੋਣ ਦੌਰਾਨ ਬੀਜੇਪੀ ਵਲੋਂ ਜੋ ਕੀਤਾ ਗਿਆ, ਉਸਨੂੰ ਪੂਰੀ ਦੁਨੀਆ ਨੇ ਦੇਖਿਆ ਹੈ। ਇਸਦੇ ਲਈ ਚੰਡੀਗੜ੍ਹ ਦੀ ਜਨਤਾ ਬੀਜੇਪੀ ਨੂੰ ਕਦੇ ਮਾਫ਼ ਨਹੀਂ ਕਰੇਗੀ।

ਇਸ ਮੌਕੇ ਉਤੇ ਬੋਲਦੇ ਹੋਏ ਡਾ. ਐਸ.ਐਸ. ਆਹਲੂਵਾਲੀਆ ਨੇ ਸੁਦੇਸ਼ ਕੁਮਾਰ ਖੁਰਚਾ ਦਾ ਆਪ ਵਿੱਚ ਸ਼ਾਮਿਲ ਹੋਣ ਤੇ ਸੁਆਗਤ ਕਰਦੇ ਹੋਏ ਕਿਹਾ ਕਿ ਬੀਜੇਪੀ ਵਲੋਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਇੱਕ ਵਾਰ ਫਿਰ ਤੋਂ ਝੂਠ ਬੋਲਿਆ ਜਾ ਰਿਹਾ ਹੈ, ਚੰਡੀਗੜ੍ਹ ਵਾਸੀਆਂ ਨਾਲ ਬੀਜੇਪੀ ਵਲੋਂ ਫਿਰ ਤੋਂ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਪਿਛਲੀਆਂ 2 ਲੋਕ ਸਭਾ ਚੋਣਾਂ ਦੌਰਾਨ ਬੀਜੇਪੀ ਵਲੋਂ ਚੰਡੀਗੜ੍ਹ ਵਾਸੀਆਂ ਦੇ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਹੁਣ ਦੁਬਾਰਾ ਤੋਂ ਫਿਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਬੀਜੇਪੀ ਵਲੋਂ ਚੰਡੀਗੜ੍ਹ ਵਾਸੀਆਂ ਨਾਲ ਝੂਠ ਬੋਲਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਚੰਡੀਗੜ੍ਹ ਵਿੱਚ ਬੀਜੇਪੀ ਦੇ ਰਾਜ ਵਿੱਚ ਹੋਏ ਘੁਟਾਲੇ ਲੋਕਾਂ ਦੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਬੀਤੇ ਦਿਨ 800 ਤੋਂ ਵੱਧ ਲੋਕਾਂ ਦੇ ਨਾਲ ਨੌਕਰੀ ਦੇਣ ਦੇ ਨਾਮ ਤੇ ਕਰੋੜਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਉਤੇ ਬੀਜੇਪੀ ਦੇ ਸਾਰੇ ਆਗੂ ਕੁੱਝ ਵੀ ਬੋਲਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਜੋ ਕਰੋੜਾਂ ਰੁਪਏ ਚੰਡੀਗੜ੍ਹ ਸ਼ਹਿਰ ਦੇ ਗਰੀਬ ਲੋਕਾਂ ਤੋਂ ਠੱਗੇ ਗਏ ਹਨ, ਇਹ ਸਿਰਫ ਇਕੱਲੇ ਠੇਕੇਦਾਰ ਦਾ ਕੰਮ ਨਹੀਂ ਹੈ। ਜੇਕਰ ਇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਇਸ ਦੇ ਵਿੱਚ ਬੀਜੇਪੀ ਦੇ ਆਗੂਆਂ ਦੇ ਨਾਮ ਸਾਹਮਣੇ ਆਉਣਗੇ।

ਉਨ੍ਹਾਂ ਨੇ ਕਿਹਾ ਇਸ ਵਾਰ ਪੂਰੇ ਦੇਸ਼ ਦੇ ਨਾਲ–ਨਾਲ ਚੰਡੀਗੜ੍ਹ ਵਿਚੋਂ ਬੀਜੇਪੀ ਦਾ ਸਫਾਇਆ ਹੋਣਾ ਤਹਿ ਹੈ। ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਬਹੁਤ ਵੱਡੇ ਫਰਕ ਦੇ ਨਾਲ ਜਿੱਤਣਗੇ, ਕਿਉਂਕਿ ਚੰਡੀਗੜ੍ਹ ਵਾਸੀ ਬੀਜੇਪੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਬਹੁਤ ਜ਼ਿਆਦਾ ਦੁਖੀ ਹੋ ਪਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

“ਮੈਂ ਅਤੇ ਮਾਂ ਨੇ ਵੋਟ ਪਾ ਕੇ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਯੋਗਦਾਨ ਪਾਇਆ, ਤੁਸੀਂ ਵੀ ਘਰਾਂ ‘ਚੋਂ ਨਿੱਕਲੋ – ਰਾਹੁਲ ਗਾਂਧੀ

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦੀ ਕੀਤੀ ਮੰਗ