ਰੂਪਨਗਰ, 24 ਮਈ 2024: ਅਦਾਲਤਾਂ ਵਿੱਚ ਲੰਬਤ ਪਏ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਭਾਰਤ ਦੀ ਸਰਵਉੱਚ ਅਦਾਲਤ ਵਿੱਚ 29 ਜੁਲਾਈ 2024 ਤੋਂ 3 ਅਗਸਤ 2024 ਤੱਕ ਵਿਸੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਵੀ ਮਾਮਲਾ ਸੁਪਰੀਮ ਕੋਰਟ ਵਿੱਚ ਲੰਬਤ ਹੈ ਅਤੇ ਉਹ ਦੂਸਰੀ ਧਿਰ ਦੇ ਨਾਲ ਆਪਸੀ ਸਹਿਮਤੀ ਨਾਲ ਸੁਪਰੀਮ ਕੋਰਟ ਵਿੱਚ ਵਿਸੇਸ਼ ਲੋਕ ਅਦਾਲਤ ਦੇ ਜਰੀਏ ਆਪਣਾ ਮਾਮਲਾ ਨਿਪਟਾਉਣਾ ਚਹੁੰਦਾ ਹੈ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨਾਲ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।