ਮੋਹਾਲੀ 28 ਮਈ 2024 – ਪੰਜਾਬ ਵਿੱਚ ਲਗਭਗ ਢਾਈ ਸਾਲ ਤੋਂ ਸੱਤਾ ਵਿੱਚ ਬੈਠੀ ਆਪ ਪਾਰਟੀ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਹਲਕਾ ਸ੍ਰੀ ਆਨੰਦਪਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਉਨ੍ਹਾਂ ਦੇ ਬੇਟੇ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਮੋਹਾਲੀ ਦੇ ਸੈਕਟਰ 70 ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੇ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵਲੋਂ ਕੱਚੇ ਮੁਲਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਸਿਮਰਨਜੀਤ ਚੰਦੂਮਾਜਰਾ ਨੇ ਆਖਿਆ ਕਿ ਕਿਸਾਨਾਂ, ਮੁਲਜ਼ਾਮਾਂ ਅਤੇ ਆਮ ਵਰਗ ਦੇ ਲੋਕਾਂ ਨਾਲ ਆਪ ਪਾਰਟੀ ਪਰਾਇਆ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਿਮਰਨਜੀਤ ਚੰਦੂਮਾਜਰਾ ਨੇ ਆਖਿਆ ਕਿ ਵੱਖ-ਵੱਖ ਵਿਭਾਗਾਂ ਦੇ ਤਕਰੀਬਨ ਦੋ ਲੱਖ ਤੋਂ ਵੀ ਵੱਧ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਪਾਰਟੀ ਵੱਲੋਂ ਪੁਰਾਣੀ ਪੈਂਨਸਨ ਸਕੀਮ ਅਤੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਜਾ ਰਹੀਆ ਸਨ, ਪਰ ਮੁੱਖ ਮੰਤਰੀ ਮਾਨ ਨੇ ਕੁਰਸੀ ‘ਤੇ ਬੈਠਦਿਆਂ ਹੀ ਸਾਰੀਆਂ ਗਾਰੰਟੀਆਂ ਭੁੱਲ ਗਏ । ਉਨ੍ਹਾਂ ਆਖਿਆ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਨਾਲੋਂ 12 ਫੀਸਦੀ ਡੀ.ਏ. ਘੱਟ ਮਿਲ ਰਿਹਾ ਹੈ। ਉਨ੍ਹਾਂ ਆਖਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਜਨਵਰੀ 2016 ਤੋਂ ਬਾਅਦ ਸਾਢੇ ਪੰਜ ਸਾਲਾਂ ਦਾ ਸੋਧੀਆਂ ਤਨਖਾਹਾਂ ਅਤੇ ਸੋਧੀਆਂ ਪੈਨਸ਼ਨਾਂ ਦਾ ਬਣਦਾ ਬਕਾਇਆ ਪੰਜਾਬ ਸਰਕਾਰ ਵੱਲ ਖੜਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਸਰਕਾਰ ਦੇ ਆਉਣ ਨਾਲ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕੀਤੀ ਜਾਵੇਗੀ, ਅਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸਤਾਂ ਅਤੇ ਏਰੀਅਰ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਰਤਨਗੜ੍ਹ, ਸ਼ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਅਜੇਪਾਲ ਸਿੰਘ ਮਿੱਡੂਖੇੜਾ, ਪ੍ਰਧਾਨ ਵਪਾਰ ਮੰਡਲ ਸਰਬਜੀਤ ਸਿੰਘ ਪਾਰਸ, ਪ੍ਰਦੀਪ ਸਿੰਘ ਭਾਰਜ, ਕੁਲਦੀਪ ਸਿੰਘ ਔਲਖ, ਹਰਪ੍ਰੀਤ ਸਿੰਘ, ਮੰਨਾ ਸੰਧੂ ,ਭਲਿੰਦਰ ਸਿੰਘ, ਐਡਵੋਕੇਟ ਵਰੁਣ ਸ਼ਰਮਾ, ਐਡਵੋਕੇਟ ਮਨਹੇਪਾਲ ਸਿੰਘ ,ਸ਼ਮਸ਼ੇਰ ਸਿੰਘ ਪੁਰਖਾਲਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੈਕਟਰ ਸੱਤਰ ਦੇ ਵਸਨੀਕ ਸਨ।