ਇੱਕ ਹਫਤੇ ‘ਚ ਤੀਜੀ ਵਾਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਹੁਸ਼ਿਆਰਪੁਰ ‘ਚ ਕਰਨਗੇ ਰੈਲੀ

  • ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਆਖਰੀ ਦਿਨ ਅੱਜ

ਹੁਸ਼ਿਆਰਪੁਰ, 30 ਮਈ 2024 – ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸ਼ਿਆਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮੁੜ ਪੰਜਾਬ ਆਉਣਗੇ। ਉਹ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਪੀਐੱਮ ਨਰਿੰਦਰ ਮੋਦੀ ਹੁਸ਼ਿਆਰਪੁਰ ’ਚ ਬੀਜੇਪੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਪਟਿਆਲਾ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਸੀ। ਇਸ ਤੋਂ ਬਾਅਦ ਉਹ ਗੁਰਦਾਸਪੁਰ ਅਤੇ ਜਲੰਧਰ ‘ਚ ਛੱਜੋਂ ਰੈਲੀਆਂ ਕਰਕੇ ਉਹ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਚੁੱਕੇ ਹਨ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 6 ਵਜੇ ਰੁਕ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

1 ਜੂਨ ਨੂੰ ਪੀ.ਜੀ.ਆਈ. ਮੁਕੰਮਲ ਤੌਰ ’ਤੇ ਰਹੇਗਾ ਬੰਦ

ਚੰਡੀਗੜ੍ਹ ‘ਚ ਕੇਜਰੀਵਾਲ ਵਲੋਂ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ, ਕਿਹਾ – ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ