ਡਿਊਟੀ ਦੌਰਾਨ ਐਸਐਚਓ ਨੂੰ ਦਿਲ ਦਾ ਦੌਰਾ ਪਿਆ, ਇਲਾਜ ਦੌਰਾਨ ਮੌਤ

ਸ੍ਰੀ ਮੁਕਤਸਰ ਸਾਹਿਬ, 30 ਮਈ 2024 – ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।

ਉਹ 2 ਦਿਨਾਂ ਤੋਂ ਇਲਾਜ ਅਧੀਨ ਸੀ, ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ – ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਮਾਲਵਾ ਖੇਤਰ ਵਿੱਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਦੇ ਖਿਲਾਫ ਕਾਫੀ ਕੰਮ ਕਰ ਚੁੱਕੇ ਹਨ, ਤੁਹਾਨੂੰ ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸੀ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਸੇਵਾ ਨਿਭਾ ਚੁੱਕੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਓਡੀਆ ‘ਚ ਇੱਕ ਚੈਨਲ ਨੇ ਦਿਖਾਇਆ ਐਗਜ਼ਿਟ ਪੋਲ, EC ਨੇ ਦਿੱਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼

PM ਮੋਦੀ ਦੀ ਹੁਸ਼ਿਆਰਪੁਰ ‘ਚ ਆਖਰੀ ਰੈਲੀ: ਕਿਹਾ- ਪੂਰੇ ਬਹੁਮਤ ਵਾਲੀ ਸਰਕਾਰ ਕਰਨ ਜਾ ਰਹੀ ਹੈ ਹੈਟ੍ਰਿਕ, 125 ਦਿਨਾਂ ਦਾ ਰੋਡਮੈਪ ਤਿਆਰ