ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਸਾਬਕਾ DSP ਨੂੰ ਉਮਰ ਕੈਦ: ਸਾਬਕਾ DIG ਨੂੰ 7 ਸਾਲ ਦੀ ਸਜ਼ਾ

  • ਪੁਲਿਸ ਵਾਲੇ 31 ਸਾਲ ਪਹਿਲਾਂ ਘਰੋਂ ਚੁੱਕ ਕੇ ਲੈ ਗਏ ਸੀ

ਚੰਡੀਗੜ੍ਹ, 7 ਜੂਨ 2024 – ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ‘ਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਅਦਾਲਤ ਨੇ ਦੋਵਾਂ ਨੂੰ ਆਈਪੀਸੀ ਦੀਆਂ ਧਾਰਾਵਾਂ (364 ਅਗਵਾ), 302 ਕਤਲ, 218 (ਕਿਸੇ ਵਿਅਕਤੀ ਨੂੰ ਸਜ਼ਾ ਜਾਂ ਜਾਇਦਾਦ ਜ਼ਬਤ ਕਰਨ ਦੇ ਇਰਾਦੇ ਨਾਲ ਝੂਠੀ ਰਿਪੋਰਟ ਰਿਕਾਰਡ ਬਣਾਉਣਾ) ਅਤੇ (201) ਸਬੂਤਾਂ ਨੂੰ ਨਸ਼ਟ ਕਰਨ ਦੇ ਤਹਿਤ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਲਈ ਲੰਬੀ ਲੜਾਈ ਲੜੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਸੀ। ਅਸੀਂ ਇਸ ਫੈਸਲੇ ਤੋਂ ਸੰਤੁਸ਼ਟ ਨਹੀਂ ਹਾਂ।

ਸਾਲ 1996 ਵਿੱਚ ਜੰਡਾਲਾ ਰੋਡ ਦੇ ਰਹਿਣ ਵਾਲੇ ਚਮਨ ਲਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਹੋਇਆ ਸੀ। ਉਸ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ 22 ਜੂਨ 1993 ਨੂੰ ਤਤਕਾਲੀ ਡੀਐਸਪੀ ਦਿਲਬਾਗ ਸਿੰਘ (ਡੀਆਈਜੀ ਦੇ ਅਹੁਦੇ ਤੋਂ ਸੇਵਾਮੁਕਤ) ਦੀ ਅਗਵਾਈ ਵਿੱਚ ਤਰਨਤਾਰਨ ਪੁਲੀਸ ਦੀ ਇੱਕ ਟੀਮ ਉਸ ਦੇ ਪੁੱਤਰ ਗੁਲਸ਼ਨ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਈ ਸੀ। ਇਸ ਤੋਂ ਇਲਾਵਾ ਉਹ ਆਪਣੇ 2 ਪੁੱਤਰਾਂ ਪ੍ਰਵੀਨ ਕੁਮਾਰ ਅਤੇ ਬੌਬੀ ਕੁਮਾਰ ਨੂੰ ਵੀ ਨਾਲ ਲੈ ਗਏ ਸੀ। ਪੁਲੀਸ ਨੇ ਪ੍ਰਵੀਨ ਅਤੇ ਬੌਬੀ ਕੁਮਾਰ ਨੂੰ ਰਿਹਾਅ ਕਰ ਦਿੱਤਾ, ਪਰ ਗੁਲਸ਼ਨ ਨੂੰ ਰਿਹਾਅ ਨਹੀਂ ਕੀਤਾ। ਇੱਕ ਮਹੀਨੇ ਬਾਅਦ 22 ਜੁਲਾਈ 1993 ਨੂੰ ਗੁਲਸ਼ਨ ਨੂੰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ। ਉਸ ਨੇ ਦੋਸ਼ ਲਾਇਆ ਕਿ ਪੁਲੀਸ ਨੇ ਬਿਨਾਂ ਦੱਸੇ ਉਸ ਦੇ ਲੜਕੇ ਦੀ ਲਾਸ਼ ਦਾ ਸਸਕਾਰ ਕਰ ਦਿੱਤਾ। ਪਿਤਾ ਚਮਨ ਲਾਲ ਅਨੁਸਾਰ ਗੁਲਸ਼ਨ ਕੁਮਾਰ ਫਲ ਵੇਚਣ ਦਾ ਕੰਮ ਕਰਦਾ ਸੀ।

ਸੀਬੀਆਈ ਦੀ ਜਾਂਚ ਰਿਪੋਰਟ ਅਨੁਸਾਰ ਗੁਰਬਚਨ ਸਿੰਘ ਉਸ ਸਮੇਂ ਸਬ-ਇੰਸਪੈਕਟਰ ਸੀ ਅਤੇ ਤਰਨਤਾਰਨ (ਸਿਟੀ) ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ। ਉਸ ਨੇ ਗੁਲਸ਼ਨ ਕੁਮਾਰ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਸੀ। ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਅਰਜਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਸ ਕੇਸ ਵਿੱਚ 32 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਸੀ, ਪਰ ਸਿਰਫ਼ 15 ਲੋਕਾਂ ਨੇ ਗਵਾਹੀ ਦਿੱਤੀ। ਮਾਮਲੇ ਵਿੱਚ ਸ਼ਿਕਾਇਤਕਰਤਾ ਚਮਨ ਲਾਲ ਦੀ ਵੀ ਮੌਤ ਹੋ ਚੁੱਕੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਚਾਇਤ ਅਤੇ ਬਲਾਕ ਸਮਿਤੀ ਚੋਣਾਂ ਲੜੇਗੀ ਭਾਜਪਾ : ਡਾ: ਸੁਭਾਸ਼ ਸ਼ਰਮਾ

ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਨੂੰ ਆਇਆ ਹਾਰਟ ਅਟੈਕ, ਹੋਈ ਮੌਤ