ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ: ਖੇਤ ‘ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਿਆ ਸੀ

ਫਾਜ਼ਿਲਕਾ, 8 ਜੂਨ 2024 – ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ‘ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ, ਪਰ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ।

ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਲਾਸ਼ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ 28 ਸਾਲਾ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ। ਪਾਣੀ ਚਲਾਉਣ ਲਈ ਜਿਉਂ ਹੀ ਟਿਊਬਵੈੱਲ ਦੀ ਸਵਿੱਚ ਆਨ ਕੀਤੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਚੱਲ ਪਿਆ ਅਤੇ ਬਿਜਲੀ ਦਾ ਝਟਕਾ ਲੱਗਣ ਕਾਰਨ ਗੁਰਮੁਖ ਦੀ ਮੌਤ ਹੋ ਗਈ।

ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਦੋ ਬੱਚੇ ਸਨ, ਇਸ ਸਮੇਂ ਪਰਿਵਾਰਕ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ।

ਦੂਜੇ ਪਾਸੇ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਕੋਲ ਕਰੀਬ ਡੇਢ ਏਕੜ ਜ਼ਮੀਨ ਸੀ, ਜਿੱਥੇ ਗੁਰਮੁਖ ਸਿੰਘ ਖੇਤੀ ਕਰਦਾ ਸੀ, ਇਸ ਅਚਾਨਕ ਵਾਪਰੀ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ, ਇਸ ਲਈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ: ਕੁੜੀ ਦਾ ਬੇਰਹਿਮੀ ਨਾਲ ਕਤਲ, ਨੌਜਵਾਨ ਨੇ ਤਲਵਾਰ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

ਜਗਤਾਰ ਹਵਾਰਾ ਨੇ ਅਦਾਲਤ ‘ਚ ਪਾਈ ਪਟੀਸ਼ਨ: ਸਾਰੇ ਕੇਸਾਂ ਦੀ ਸੁਣਵਾਈ ਇੱਕੋ ਅਦਾਲਤ ਕਰਨ ਦੀ ਕੀਤੀ ਅਪੀਲ