ਨਵੀਂ ਦਿੱਲੀ, 8 ਜੂਨ, 2024 : ਆਮ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ 9 ਜੂਨ 2024 ਨੂੰ ਹੋਣਾ ਤੈਅ ਹੈ। ਇਸ ਮੌਕੇ ਭਾਰਤ ਦੇ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਗਿਆ ਹੈ।
ਸ਼੍ਰੀਲੰਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰਾਨਿਲ ਵਿਕਰਮਸਿੰਘੇ; ਮਾਲਦੀਵ ਦੇ ਰਾਸ਼ਟਰਪਤੀ, ਡਾਕਟਰ ਮੁਹੰਮਦ ਮੁਈਜ਼ੂ; ਸੇਸ਼ੇਲਸ ਦੇ ਉਪ-ਰਾਸ਼ਟਰਪਤੀ, ਐਚ.ਈ. ਸ਼੍ਰੀ ਅਹਿਮਦ ਅਫੀਫ; ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸ਼ੇਖ ਹਸੀਨਾ; ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਸ਼੍ਰੀਮਾਨ ਪ੍ਰਵਿੰਦ ਕੁਮਾਰ ਜੁਗਨਾਥ; ਨੇਪਾਲ ਦੇ ਪ੍ਰਧਾਨ ਮੰਤਰੀ, ਸ਼੍ਰੀਮਾਨ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’; ਅਤੇ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ, ਨੇ ਹਾਜ਼ਰ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ।
ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਤੋਂ ਇਲਾਵਾ, ਨੇਤਾ ਰਾਸ਼ਟਰਪਤੀ ਦੁਆਰਾ ਆਯੋਜਿਤ ਦਾਅਵਤ ਵਿਚ ਸ਼ਾਮਲ ਹੋਣਗੇ।