ਦਿੱਲੀ ਦੇ ਏਅਰਪੋਰਟ ਤੋਂ ਗੈਂਗਸਟਰ ਸੁੱਖ ਬਿਕਰੀਵਾਲ ਗ੍ਰਿਫ਼ਤਾਰ

ਨਵੀਂ ਦਿੱਲੀ, 31 ਦਸੰਬਰ – ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਏਅਰਪੋਰਟ ਤੋਂ ਗੈਂਗਸਟਰ ਸੁੱਖ ਬਿਕਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਦੁਬਈ ਤੋਂ ਡਿਪੋਰਟ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁੱਖ ਬਿਕਰੀਵਾਲ ਦਾ ਮਹੀਨੇ ਪਹਿਲਾ ਜ਼ਿਲ੍ਹਾ ਤਰਨ ਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਪੰਜਾਬ ਦੇ ਸ਼ੌਰਈਆ ਚੱਕਰ ਜੇਤੂ ਬਲਵਿੰਦਰ ਸੰਧੂ ਦਾ ਕਤਲ ਕਰਵਾਉਣ ‘ਚ ਵੀ ਹੱਥ ਦੱਸਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਇਸੇ ਮਹੀਨੇ ਸੁੱਖ ਬਿਕਰੀਵਾਲ ਨੂੰ ਦੁਬਈ ਪੁਲਸ ਨੇ ਹਿਰਾਸਤ ‘ਚ ਲਿਆ ਸੀ। ਮਿਲੀ ਜਾਣਕਾਰੀ ਮੁਤਾਬਕ ਬਿਕਰੀਵਾਲ ਆਪਣਾ ਹੁਲੀਆ ਬਦਲ ਕੇ ਦੁਬਈ ‘ਚ ਰਹਿ ਰਿਹਾ ਸੀ। ਇਸ ਮਹੀਨੇ ਦਿੱਲੀ ‘ਚ 5 ਅੱਤਵਾਦੀ ਵੀ ਫੜ੍ਹੇ ਗਏ ਸਨ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਦੌਰਾਨ ਹੀ ਸੁੱਖ ਬਿਕਰੀਵਾਲ ਦਾ ਨਾਂ ਸਾਹਮਣੇ ਆਇਆ ਸੀ ਅਤੇ ਹੁਣ ਬਿਕਰੀਵਾਲ ਤੋਂ ਭਾਰਤੀ ਏਜੰਸੀਆਂ ਵੱਲੋਂ ਪੁੱਛ-ਗਿੱਛ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਤਾ ਤ੍ਰਿਪਤਾ ਮਹਿਲਾ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ

ਪੰਜਾਬ ਵੱਲੋਂ ਨਾਲੇਜ ਸਿਟੀ ਮੁਹਾਲੀ ਵਿਖੇ ਇਨਵਾਈਰਮੈਂਟ ਰਿਸੋਰਸ ਸੈਂਟਰ ਸਥਾਪਤ ਕੀਤਾ ਜਾਵੇਗਾ