ਲੁਧਿਆਣਾ, 15 ਜੂਨ 2024 – ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਨੇ ਕੇਂਦਰੀ ਰਾਜ ਮੰਤਰੀ, ਰੇਲ ਅਤੇ ਫੂਡ ਪਰੋਸੈਸਿੰਗ ਮੰਤਰਾਲਾ ਭਾਰਤ ਸਰਕਾਰ ਸ਼੍ਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਅਤੇ ਮੋਦੀ ਕੈਬਨਿਟ ਵਿੱਚ ਕੇਂਦਰੀ ਰਾਜ ਮੰਤਰੀ ਬਣਨ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਸੁਖਵਿੰਦਰ ਸਿੰਘ ਬਿੰਦਰਾ ਨੇ ਰਵਨੀਤ ਸਿੰਘ ਬਿੱਟੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਬਿੰਦਰਾ ਨੇ ਰਵਨੀਤ ਬਿੱਟੂ ਨੂੰ ਪਹਿਲੀ ਵਾਰ ਰੇਲ ਅਤੇ ਫੂਡ ਪ੍ਰੋਸੈਸਿੰਗ ਕੇਂਦਰੀ ਰਾਜ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਬਿੰਦਰਾ ਨੇ ਰਵਨੀਤ ਬਿੱਟੂ ਨੂੰ ਕਿਹਾ ਕਿ ਉਨ੍ਹਾਂ ਦਾ ਪੰਜਾਬ ਵਲੋ ਕੇਂਦਰੀ ਰਾਜ ਮੰਤਰੀ ਬਣਨਾ ਪੰਜਾਬ ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਬਿੰਦਰਾ ਨੇ ਰਵਨੀਤ ਬਿੱਟੂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵੱਡੀਆਂ ਫੂਡ ਕੰਪਨੀਆਂ ਦੇ ਪੰਜਾਬ ਵਿੱਚ ਆਪਣੇ ਪਲਾਂਟ ਲਗਾਉਣ ਲਈ ਨੀਤੀ ਬਣਾਉਣੀ ਚਾਹੀਦੀ ਹੈ। ਜਿਸ ਨਾਲ ਪੰਜਾਬ ਵਿੱਚ ਹੀ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ ਅਤੇ ਬੱਚੇ ਵਿਦੇਸ਼ਾਂ ਦੀ ਬਜਾਏ ਪੰਜਾਬ ਵਿੱਚ ਹੀ ਰਹਿਣ ਨੂੰ ਤਰਜੀਹ ਦੇਣਗੇ। ਨੌਜਵਾਨਾਂ ਦੇ ਪੰਜਾਬ ਵਿੱਚ ਨੌਕਰੀਆਂ ਕਰਨ ਨਾਲ ਪੰਜਾਬ ਦੀ ਤਰੱਕੀ ਹੋਵੇਗੀ।
ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਮੋਦੀ ਜੀ ਦੀਆਂ ਚੰਗੀਆਂ ਨੀਤੀਆਂ ਸਦਕਾ ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ।