ਰੋਮਾਨੀਆ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ, 9 ਮਹੀਨੇ ਹੀ ਰੋਜੀ ਰੋਟੀ ਖਾਤਰ ਗਿਆ ਸੀ ਵਿਦੇਸ਼

ਗੁਰਦਾਸਪੁਰ 18 ਜੂਨ 2024 – ਫਤਿਹਗੜ੍ਹ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇਕ 19 ਸਾਲਾ ਨੌਜਵਾਨ ਗੁਰਬਾਜ ਸਿੰਘ ਪੁੱਤਰ ਗੁਰਪ੍ਰੀਤ ਸਿੰੰਘ ਜੋ ਰੋਜੀ ਰੋਟੀ ਕਮਾਉਂਣ ਲਈ ਰੋਮਾਨੀਆਂ ਗਿਆ ਸੀ, ਉੱਥੇ ਉਸ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਇਸ ਸਬੰਧੀ ਮ੍ਰਿਤਕ ਗੁਰਬਾਜ਼ ਸਿੰਘ ਦੀ ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 9 ਮਹੀਨੇ ਪਹਿਲਾਂ ਹੀ ਰੋਜੀ ਰੋਟੀ ਕਮਾਉਂਣ ਲਈ ਉਨਾਂ ਦਾ ਲੜਕਾ ਗੁਰਬਾਜ ਸਿੰਘ ਰੋਮਾਨੀਆ ਗਿਆ ਸੀ ਅਤੇ ਉਥੇ ਸਭ ਕੁੱਝ ਠੀਕ ਠਾਕ ਚਲ ਰਿਹਾ ਸੀ ਪਰ ਅਚਾਨਕ ਚਾਰ ਦਿਨ ਪਹਿਲਾਂ ਉਨਾਂ ਨੂੰ ਉਸ ਦੇ ਕਮਰੇ‌ ਵਿੱਚ ਰਹਿੰਦੇ ਉਸ ਦੇ ਦੋਸਤ ਹੀਰਾ ਸਿੰਘ ਦਾ ਫੋਨ ਆਇਆ ਕਿ ਉਨਾਂ ਦਾ ਲੜਕਾ ਠੀਕ ਨਹੀਂ ਹੈ ਅਤੇ ਫਿਰ ਅਗਲੇ ਦਿਨ 13 ਜੂਨ ਨੂੰ ਫੋਨ ਆ ਗਿਆ ਕਿ ਉਨਾਂ ਦੇ ਲੜਕੇ ਗੁਰਬਾਜ ਸਿੰਘ ਦੀ ਮੌਤ ਹੋ ਗਈ ਹੈ।

ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਅੱਗੇ ਦੱਸਿਆ ਕਿ ਉਨਾਂ ਨੂੰ ਫੋਨ ਆਇਆ ਕਿ ਗੁਰਬਾਜ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਰਾਤ ਨੂੰ ਦਵਾਈ ਦਿੱਤੀ ਸੀ ਪਰ ਅਗਲੇ ਦਿਨ ਸਵੇਰੇ ਉਹ ਉਠਿਆ ਹੀ ਨਹੀਂ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਨਾਂ ਦੇ ਲੜਕੇ ਗੁਰਬਾਜ ਸਿੰਘ ਦੀ ਮ੍ਰਿਤਕ ਦੇਹ ਵਾਪਿਸ ਭਾਰਤ ਲਿਆਉਂਣ ’ਚ ਮਦਦ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ, ਪੜ੍ਹੋ ਵੇਰਵਾ

ਦੋ ਸਮੱਗਲਰ 1 ਕਿਲੋ ਹੈਰੋਇਨ ਸਮੇਤ ਕਾਬੂ