ਡੇਰਾ ਬਾਬਾ ਨਾਨਕ, 18 ਜੂਨ 2024 – ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਜੋ ਵੀ ਆਗੂ ਔਖੇ ਸਮੇਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਕੇ ਦੂਸਰੀਆਂ ਪਾਰਟੀਆਂ ਵਿੱਚ ਡਰ ਕਿ ਭੱਜਗੇ ਸਨ, ਹੁਣ ਉਹਨਾਂ ਦੀ ਘਰ ਵਾਪਸੀ ਦਾ ਮੈਂ ਡੱਟ ਕਿ ਵਿਰੋਧ ਕਰਾਂਗਾ।
ਕਾਂਗਰਸ ਪਾਰਟੀ ਦਾ ਮਾੜੇ ਟਾਈਮ ਡੱਟ ਕਿ ਸਾਥ ਦੇਣ ਵਾਲੇ ਆਗੂਆਂ ਅਤੇ ਕਾਂਗਰਸ ਪਾਰਟੀ ਦੀ ਜੀਅ ਜਾਨ ਵਰਕਰਾਂ ਨੂੰ ਸਾਨੂੰ ਮਜ਼ਬੂਤ ਕਰਨ ਲਈ ਉਹਨਾਂ ਨੂੰ ਥਾਪੜਾ ਦੇਣਾ ਚਾਹੀਦਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕਿ ਉਹਨਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕੀਤੀ ਗਈ ਸਖ਼ਤ ਮਿਹਨਤ ਕਰਨ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ, ਕਿਉਂਕਿ ਕਿ ਅਸਲ ਵਿੱਚ ਉਹੀ ਲੋਕ ਕਾਂਗਰਸ ਪਰਿਵਾਰ ਦਾ ਹਿੱਸਾ ਹਨ।