ਕਾਂਗਰਸ ਦੀ ਸੀਨੀਅਰ ਆਗੂ ਕਿਰਣ ਚੌਧਰੀ ਧੀ ਸਮੇਤ ਭਾਜਪਾ ‘ਚ ਸ਼ਾਮਲ; ਬੀਤੇ ਕੱਲ੍ਹ ਕਾਂਗਰਸ ਨੂੰ ਕਿਹਾ ਸੀ ਅਲਵਿਦਾ

ਚੰਡੀਗੜ੍ਹ, 19 ਜੂਨ 2024 – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਸਾਬਕਾ ਸੰਸਦ ਮੈਂਬਰ ਧੀ ਸ਼ਰੁਤੀ ਚੌਧਰੀ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਦਿਵਾਈ। ਬੀਤੀ ਸ਼ਾਮ (18 ਜੂਨ) ਕਿਰਨ ਚੌਧਰੀ ਅਤੇ ਸ਼ਰੂਤੀ ਨੇ ਕਾਂਗਰਸ ਛੱਡ ਦਿੱਤੀ ਸੀ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜਿਆ ਸੀ।

ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ “ਅੱਜ ਪਾਰਟੀ ਅਤੇ ਰਾਜਨੀਤੀ ਵਿੱਚ ਇੱਕ ਸੀਨੀਅਰ ਕਾਂਗਰਸੀ ਆਗੂ , ਜਿਸਦਾ ਸਾਰਾ ਜੀਵਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਜੀਵਨ ਕਾਂਗਰਸ ਨੂੰ ਮਜ਼ਬੂਤ ​​ਕਰਨ ਲਈ ਸਮਰਪਿਤ ਹੈ। ਅੱਜ ਕਿਰਨ ਚੌਧਰੀ ਅਤੇ ਬੇਟੀ ਸ਼ਰੂਤੀ ਚੌਧਰੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਦਿਨਾਂ ਤੋਂ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਰੀ: ਕਿਸਾਨਾਂ ਦਾ ਧਰਨਾ ਜਾਰੀ

ਜੇ ਤੁਹਾਡੀ ਇਨ੍ਹਾਂ ਸ਼ਹਿਰਾਂ ‘ਚ ਹੈ ਪ੍ਰਾਪਰਟੀ ਤਾਂ ਹੋ ਜਾਣਗੇ ਬਾਰੇ-ਨਿਆਰੇ ! ਕੀਮਤਾਂ ਛੂਹਣ ਵਾਲੀਆਂ ਹਨ ਅਸਮਾਨ