ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਦੋਨਾਂ ਪਾਸਿਆਂ ਤੋਂ ਚੱਲੀਆਂ ਤਾਬੜਤੋੜ ਗੋਲੀਆਂ, ਦੋ ਕਾਬੂ

ਲੁਧਿਆਣਾ, 22 ਜੂਨ 2024 – ਲੁਧਿਆਣਾ ‘ਚ ਅੱਜ ਸਵੇਰੇ 3.30 ਵਜੇ ਦੇ ਕਰੀਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਬਦਮਾਸ਼ਾਂ ਨੂੰ ਫੜਨ ਗਈ ਸੀ, ਪਰ ਇਸ ਦੌਰਾਨ ਹੀ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ।

ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਦੋਸ਼ੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪੁਲੀਸ ਸੂਤਰਾਂ ਅਨੁਸਾਰ ਥਾਣਾ ਹੈਬੋਵਾਲ ਪੁਲੀਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮ ਰਾਮ ਐਨਕਲੇਵ ਵਿੱਚ ਲੁਕੇ ਹੋਏ ਹਨ। ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਅਪਰਾਧੀਆਂ ‘ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵਾਂ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਵਾਸੀ ਪ੍ਰਤਾਪਸਿੰਘਵਾਲਾ ਅਤੇ ਸਤਿੰਦਰ ਸਿੰਘ ਵਾਸੀ ਹੈਦਰ ਐਨਕਲੇਵ ਵਜੋਂ ਹੋਈ ਹੈ। ਪੁਲੀਸ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਪਤਾ ਲੱਗਾ ਹੈ ਕਿ ਰਵਿੰਦਰ ਦੀ ਸੱਜੀ ਲੱਤ ਵਿੱਚ ਅਤੇ ਸਤਿੰਦਰ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ 18 ਜੂਨ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰਾਮ ਇਨਕਲੇਵ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਝਟਕਾ: ਮੁੱਖ ਦੋਸ਼ੀ ਨੂੰ ਮਿਲੀ ਜ਼ਮਾਨਤ, ਹੁਣ ਸਰਕਾਰੀ ਗਵਾਹ ਬਣਨ ਦੀ ਸੰਭਾਵਨਾ

ਅਯੁੱਧਿਆ ‘ਚ ਭਾਜਪਾ ਦੀ ਹਾਰ ਮਾਮਲਾ: ਡੀਐਮ ਨਾਲ ਵਿਵਾਦ ਤੋਂ ਬਾਅਦ ਮਹੰਤ ਰਾਜੂ ਦਾਸ ਨੇ ਦਿੱਤਾ ਵੱਡਾ ਬਿਆਨ