ਪੈਰਿਸ ਓਲੰਪਿਕ ਲਈ ਭਾਰਤੀ ਟੀਮ ਦਾ ਐਲਾਨ: ਟੀਮ ਦੀ ਕਮਾਨ ਸੌਂਪੀ ਗਈ ਪੰਜਾਬ ਦੇ ਪੁੱਤ ਹਰਮਨਪ੍ਰੀਤ ਸਿੰਘ ਨੂੰ

ਨਵੀਂ ਦਿੱਲੀ, 27 ਜੂਨ 2024 – ਹਾਕੀ ਇੰਡੀਆ ਨੇ ਬੁੱਧਵਾਰ ਨੂੰ ਪੈਰਿਸ ਓਲੰਪਿਕ ਲਈ 16 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਹਰਮਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ ਜਦਕਿ ਮਿਡਫੀਲਡਰ ਹਾਰਦਿਕ ਸਿੰਘ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ।

ਪੈਰਿਸ ਓਲੰਪਿਕ 2024 ਲਈ ਭਾਰਤੀ ਪੁਰਸ਼ ਹਾਕੀ ਟੀਮ…….

ਗੋਲਕੀਪਰ- ਪੀ ਆਰ ਸ਼੍ਰੀਜੇਸ਼
ਡਿਫੈਂਡਰ- ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ, ਸੁਮਿਤ, ਸੰਜੇ
ਮਿਡਫੀਲਡਰ- ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਵਿਵੇਕ ਸਾਗਰ ਪ੍ਰਸਾਦ
ਫਾਰਵਰਡ- ਅਭਿਸ਼ੇਕ, ਸੁਖਜੀਤ ਸਿੰਘ, ਲਲਿਤ ਕੁਮਾਰ ਉਪਾਧਿਆਏ, ਮਨਦੀਪ ਸਿੰਘ, ਗੁਰਜੰਟ ਸਿੰਘ
ਰਿਜ਼ਰਵ ਖਿਡਾਰੀ – ਨੀਲਕੰਤ ਸ਼ਰਮਾ, ਜੁਗਰਾਜ ਸਿੰਘ, ਕ੍ਰਿਸ਼ਨ ਬਹਾਦਰ ਪਾਠਕ

ਹਰਮਨਪ੍ਰੀਤ ਦੀ ਅਗਵਾਈ ‘ਚ ਟੀਮ ਇੰਡੀਆ 26 ਜੁਲਾਈ ਤੋਂ 11 ਅਗਸਤ ਤੱਕ ਹੋਣ ਵਾਲੇ ਪੈਰਿਸ ਓਲੰਪਿਕ ‘ਚ ਹਿੱਸਾ ਲਵੇਗੀ। ਹਰਮਨਪ੍ਰੀਤ ਦਾ ਇਹ ਤੀਜਾ ਓਲੰਪਿਕ ਹੋਵੇਗਾ। ਤਜ਼ਰਬੇਕਾਰ ਖਿਡਾਰੀਆਂ ਦੇ ਨਾਲ-ਨਾਲ 5 ਨੌਜਵਾਨ ਖਿਡਾਰੀਆਂ ਨੂੰ ਵੀ ਟੀਮ ‘ਚ ਜਗ੍ਹਾ ਦਿੱਤੀ ਗਈ ਹੈ, ਜੋ ਆਪਣਾ ਓਲੰਪਿਕ ਡੈਬਿਊ ਕਰਨਗੇ।

ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਭਾਰਤ ਨੂੰ ਪੂਲ ਬੀ ਵਿੱਚ ਰੱਖਿਆ ਗਿਆ ਹੈ। ਭਾਰਤੀ ਟੀਮ ਨੂੰ ਟੂਰਨਾਮੈਂਟ ਦੇ ਪੂਲ ਬੀ ਵਿੱਚ ਰੱਖਿਆ ਗਿਆ ਹੈ। ਟੀਮ ਇੰਡੀਆ ਬੈਲਜੀਅਮ, ਅਰਜਨਟੀਨਾ, ਨਿਊਜ਼ੀਲੈਂਡ, ਆਸਟ੍ਰੇਲੀਆ ਅਤੇ ਆਇਰਲੈਂਡ ਦੇ ਨਾਲ ਪੂਲ ਬੀ ‘ਚ ਹੈ। ਜਦੋਂ ਕਿ ਪੂਲ ਏ ਵਿੱਚ ਨੀਦਰਲੈਂਡ, ਸਪੇਨ, ਜਰਮਨੀ, ਫਰਾਂਸ, ਗ੍ਰੇਟ ਬ੍ਰਿਟੇਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ।

ਟੀਮਾਂ ਗਰੁੱਪ ਗੇੜ ਵਿੱਚ ਇੱਕ ਵਾਰ ਇੱਕ ਦੂਜੇ ਨਾਲ ਭਿੜਨਗੀਆਂ। ਹਰੇਕ ਪੂਲ ਵਿੱਚੋਂ ਚੋਟੀ ਦੀਆਂ 4 ਟੀਮਾਂ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰਨਗੀਆਂ। ਪੈਰਿਸ-2024 ਓਲੰਪਿਕ ਹਾਕੀ ਮੈਡਲ ਰਾਉਂਡ ਦੇ ਮੈਚ 8 ਅਗਸਤ ਨੂੰ ਤੈਅ ਕੀਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ

ਸੈਮ ਪਿਤਰੋਦਾ ਮੁੜ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਬਣਾਏ ਗਏ, 50 ਦਿਨ ਪਹਿਲਾਂ ਹੀ ਦਿੱਤਾ ਸੀ ਅਹੁਦੇ ਤੋਂ ਅਸਤੀਫਾ