ਅਗਾਂਹਵਧੂ ਕਿਸਾਨ ਦੀ ਸਫਲ ਕਹਾਣੀ: 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਕਿਸਾਨ ਸੁਖਦੀਪ ਸਿੰਘ

  • ਆਧੁਨਿਕ ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਵੀ ਜਮੀਨ ਵਿੱਚ ਹੀ ਵਾਹ ਰਿਹਾ ਹੈ

ਫਾਜ਼ਿਲਕਾ 29 ਜੂਨ 2024 – ਫਾਜ਼ਿਲਕਾ ਦੇ ਪਿੰਡ ਅਭੁੰਨ ਦਾ ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਝੋਨੇ ਸਿੱਧੀ ਬਿਜਾਈ ਕਰਕੇ ਫਾਜ਼ਿਲਕਾ ਦੇ ਸਭ ਤੋਂ ਮੋਹਰੀ ਅਗਾਂਹਵਧੂ ਕਿਸਾਨ ਹਨ।

ਦੱਸਣਯੋਗ ਹੈ ਕਿ ਇਸ ਕਿਸਾਨ ਨੇ ਸਾਲ 2013 ਵਿੱਚ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਇਸ ਕਿਸਾਨ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰਦਰਸ਼ਨੀ ਵੀ ਲਗਵਾਈ ਗਈ ਸੀ। ਉਸ ਤੋਂ ਲਗਾਤਾਰ ਬਾਅਦ ਇਹ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਤੇ ਹੁਣ ਇਹ ਆਪਣੇ 30 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਇਸ ਤੋਂ ਇਲਾਵਾ ਪਾਣੀ ਦੀ ਬੱਚਤ ਲਈ ਇਸ ਕਿਸਾਨ ਵੱਲੋਂ ਹਰ ਸਾਲ ਘੱਟ ਸਮਾਂ ਅਤੇ ਦਰਮਿਆਨਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕੀਤੀ ਜਾਂਦੀ ਹੈ।

ਅਗਾਂਹਵਧੂ ਕਿਸਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਸਮੱਸਿਆ ਦਾ ਹੱਲ ਹੋ ਜਾਂਦਾ ਹੈ ਪਾਣੀ ਦੀ ਬਚਤ ਹੁੰਦੀ ਹੈ ਖਰਚ ਘੱਟ ਹੁੰਦਾ ਹੈ ਅਤੇ ਝੋਨੇ ਨੂੰ ਲੱਗਣ ਵਾਲੀਆਂ ਬਿਮਾਰੀਆਂ ਘੱਟ ਲੱਗਦੀਆਂ ਹਨ। ਕਿਸਾਨ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਦਿੱਤੇ ਗਏ ਖੇਤੀਬਾੜੀ ਸੰਦਾਂ ਦੀ ਮਦਦ ਨਾਲ ਉਹ ਪਰਾਲੀ ਦੀ ਸਾਂਭ ਸੰਭਾਲ ਬਿਨਾਂ ਅੱਗ ਲਗਾਏ ਕਰਦਾ ਹੈ, ਇਸ ਤਰ੍ਹਾਂ ਕਰਨ ਨਾਲ ਉਸ ਦੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ । ਕਿਸਾਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ।

ਬਾਕਸ ਵਿੱਚ ਪ੍ਰਸਤਾਵਿਤ
ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 30 ਜੂਨ ਤੱਕ ਆਪਣੀ ਰਜਿਸਟਰੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ- ਡਿਪਟੀ ਕਮਿਸ਼ਨਰ
ਫਾਜ਼ਿਲਕਾ……ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬਾਦ, ਅਬੋਹਰ, ਖੂਈਆ ਸਰਵਰ ਜਾਂ ਆਪਣੇ ਪਿੰਡ ਦੇ ਸਬੰਧਤ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪੰਜਾਬ ਸਰਕਾਰ ਦੀ ਇੱਕ ਅਹਿਮ ਸਕੀਮ ਹੈ। ਜਿਸ ਦਾ ਸਿੱਤੀ ਵਿਦਿਆਈ ਕਰਨ ਵਾਲੇ ਜ਼ਿਲ੍ਹੇ ਦੇ ਸਾਰੇ ਕਿਸਾਨ ਲਾਭ ਜ਼ਰੂਰ ਉਠਾਉਣ ਤੇ 30 ਜੂਨ ਤੱਕ ਆਪਣੀ ਰਜਿਸਟਰੇਸ਼ਨ ਹਰ ਹਾਲਤ ਵਿੱਚ ਕਰ ਲੈਣ ਜੋ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ ਹੈ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਲਈ ਚੇਤਨ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ