ਲੱਦਾਖ ‘ਚ ਟੈਂਕ ਅਭਿਆਸ ਦੌਰਾਨ ਹਾਦਸਾ, ਪੰਜ ਜਵਾਨ ਸ਼ਹੀਦ, ਪੜ੍ਹੋ ਵੇਰਵਾ

ਲੱਦਾਖ, 29 ਜੂਨ 2024 – ਲੱਦਾਖ ‘ਚ ਟੈਂਕ ਰਾਹੀਂ ਸ਼ਿਓਕ ਨਦੀ ਨੂੰ ਪਾਰ ਕਰਨ ਦੇ ਅਭਿਆਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ। ਇਹ ਹਾਦਸਾ ਰਾਤ ਕਰੀਬ 1 ਵਜੇ ਵਾਪਰਿਆ ਪਰ ਇਹ ਜਾਣਕਾਰੀ ਅੱਜ ਸ਼ਨੀਵਾਰ (29 ਜੂਨ) ਨੂੰ ਸਾਹਮਣੇ ਆਈ ਹੈ। ਰੱਖਿਆ ਬੁਲਾਰੇ ਪੀਐਸ ਸਿੰਧੂ ਅਨੁਸਾਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੀਡੀਆ ਰਿਪੋਰਟਸ ਮੁਤਾਬਿਕ, ਫੌਜੀ ਅਭਿਆਸ ਤੋਂ ਬਾਅਦ ਦੇਰ ਰਾਤ ਟੀ-72 ਟੈਂਕ ਵਿੱਚ ਫੌਜ ਦੇ ਜਵਾਨ ਵਾਪਸ ਆ ਰਹੇ ਸਨ। ਫੌਜੀ ਟੈਂਕ ਪੂਰਬੀ ਲੱਦਾਖ ਦੇ ਸਾਸੇਰ ਬ੍ਰਾਂਗਸਾ ਵਿੱਚ ਸ਼ਯੋਕ ਨਦੀ ਨੂੰ ਪਾਰ ਕਰ ਰਿਹਾ ਸੀ ਕਿ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ ਅਤੇ ਟੈਂਕ ਸਮੇਤ ਜਵਾਨ ਨਦੀ ਵਿੱਚ ਰੁੜ੍ਹ ਗਏ। ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਪਰ ਦਰਿਆ ‘ਚ ਤੇਜ਼ ਵਹਾਅ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਜਵਾਨਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਪੰਜ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਦੀ ਪਛਾਣ ਰਿਸਾਲਦਾਰ ਐਮਆਰ ਕੇ ਰੈੱਡੀ, ਦਫ਼ਾਦਾਰ ਭੂਪੇਂਦਰ ਨੇਗੀ, ਲਾਂਸ ਦਫ਼ਾਦਾਰ ਅਕਦੁਮ ਤਾਇਬਮ, ਹੌਲਦਾਰ ਏ ਖ਼ਾਨ ਅਤੇ ਨਾਗਰਾਜ ਪੀ. ਵਜੋਂ ਹੋਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਲਈ ਚੇਤਨ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਜਬਲਪੁਰ-ਦਿੱਲੀ ਤੋਂ ਬਾਅਦ ਹੁਣ ਰਾਜਕੋਟ ਏਅਰਪੋਰਟ ਦੀ ਡਿੱਗੀ ਛੱਤ