ਨਾ ਹੀ ਪੰਜਾਬ, ਨਾ ਹੀ ਆਪਣੇ ਲੋਕ ਸਭਾ ਹਲਕੇ ਖਡੂਰ ਸਾਹਿਬ ਆ ਸਕਣਗੇ ਅੰਮ੍ਰਿਤਪਾਲ ਸਿੰਘ, ਸ਼ਰਤਾਂ ਨਾਲ ਮਿਲੀ ਹੈ ਪੈਰੋਲ

  • ਸਹੁੰ ਚੁੱਕਣ ਲਈ ਦਿੱਲੀ ‘ਚ ਹੀ ਰੁਕਣਗੇ
  • ਸਪੀਕਰ ਦੇ ਕਮਰੇ ‘ਚ ਚੁੱਕਣਗੇ ਸਹੁੰ

ਨਵੀਂ ਦਿੱਲੀ, 4 ਜੁਲਾਈ 2024 – ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ। ਉਸ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।

ਦਰਅਸਲ ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਕੁਝ ਸ਼ਰਤਾਂ ਦੇ ਆਧਾਰ ‘ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਉਹ ਦਿੱਲੀ ‘ਚ ਹੀ ਰਹਿਣਗੇ ਅਤੇ ਉਹ ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦਾ। ਅੰਮ੍ਰਿਤਪਾਲ ਦਾ ਰਾਤ ਦਾ ਠਹਿਰਨ ਵੀ ਦਿੱਲੀ ‘ਚ ਹੀ ਹੋਵੇਗਾ।

ਇੰਨਾ ਹੀ ਨਹੀਂ ਅੰਮ੍ਰਿਤਪਾਲ ਹਰ ਸਮੇਂ ਸੁਰੱਖਿਆ ਘੇਰੇ ‘ਚ ਰਹੇਗਾ। ਇਸ ਦੌਰਾਨ ਪਰਿਵਾਰ ਨਾਲ ਮੁਲਾਕਾਤ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹੇਗਾ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।

ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ, ਇਸ ਨੂੰ ਗੁਪਤ ਰੱਖਿਆ ਗਿਆ ਹੈ। ਏਡੀਸੀ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਅਤੇ ਸਹੁੰ ਚੁੱਕ ਸਮਾਗਮ ਲਈ ਹੀ ਪੈਰੋਲ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਇਹ ਗੱਲ ਗੁਪਤ ਰੱਖੀ ਹੋਈ ਹੈ ਕਿ ਅੰਮ੍ਰਿਤਪਾਲ ਨੂੰ ਹਵਾਈ, ਰੇਲ ਜਾਂ ਸੜਕ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ।

2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ ‘ਚ ਜੇਲ ‘ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅੰਮ੍ਰਿਤਪਾਲ ਦੇ ਵੀ ਬੀਤੇ ਦਿਨ ਸਹੁੰ ਚੁੱਕਣ ਦੀ ਖਬਰ ਹੈ।

ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ ‘ਚ ਇਹ ਸਹੁੰ ਚੁੱਕਣਗੇ। ਰਾਸ਼ਿਦ ਨੂੰ ਏਜੰਸੀਆਂ ਅਤੇ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਦਿੱਲੀ ਵਿਖੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ 5 ਜੂਨ ਨੂੰ ਸਹੁੰ ਚੁੱਕਣਗੇ।

ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਮਿਲਣ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਮਾਪਿਆਂ ਬਲਵਿੰਦਰ ਕੌਰ ਅਤੇ ਤਰਸੇਮ ਸਿੰਘ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਉਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕਾ ਖਡੂਰ ਸਾਹਿਬ ਵਿਖੇ ਆ ਕੇ ਲੋਕਾਂ ਦਾ ਧੰਨਵਾਦ ਕਰ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕ ਸਭਾ ‘ਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ‘ਚ ਬਦਲਾਅ, ਨਹੀਂ ਲਾ ਸਕਣਗੇ ਨਾਅਰੇ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ: ਹੁਕਮਾਂ ਦੇ ਬਾਵਜੂਦ ਆਈਜੀ ਉਮਰਾਨੰਗਲ ਨੂੰ ਨਹੀਂ ਕੀਤਾ ਬਹਾਲ