ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 2 ਜਨਵਰੀ 2021 – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ ਹੈ ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਨੂੰ ਪਹਿਲਾਂ ਮਿਲਣ ਵਾਲੀ ਪੈਨਸ਼ਨ 7500/- ਪ੍ਰਤੀ ਮਹੀਨਾ ਤੋਂ ਵਧਾ ਕੇ ਮਿਤੀ 01-04-2021 ਤੋਂ 9400/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਉਨ੍ਹਾ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ ਪੋਤੀਆਂ, ਦੋਹਤਾ ਦੋਹਤੀਆਂ) ਨੂੰ ਪੀ.ਆਰ.ਟੀ.ਸੀ/ ਰੋਡਵੇਜ਼ ਦੀਆਂ ਬੱਸਾਂ ਵੱਚ ਮੁਫਤ ਬੱਸ ਸਫਰ ਸਹੂਲਤ ਮਿਤੀ 07-12-2020 ਤੋਂ ਲਾਗੂ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ/ ਉਨ੍ਹਾਂ ਦੀਆਂ ਵਿਧਵਾਵਾਂ/ ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਹੀ ਉਪਲੱਬਧ ਸੀ।

ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ ਪੋਤੀਆਂ, ਦੋਹਤਾ ਦੋਹਤੀਆਂ) ਨੂੰ ਸ਼ਨਾਖਤੀ ਕਾਰਡ ਵਿਖਾਉਣ ਉੱਤੇ ਰਾਜ ਮਾਰਗਾਂ ਉੱਪਰ ਲੱਗਣ ਵਾਲੀ ਟੋਲ ਫੀਸ ਮਿਤੀ 15-10-2020 ਤੋਂ ਮੁਆਫ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ ਨੂੰ ਹੀ ਉਪਲੱਬਧ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 7 ਅਤੇ 8 ਜਨਵਰੀ ਨੂੰ

ਸਾਂਝੇ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਖਹਿਰਾ ਨੇ ਦਿੱਤਾ ਅਸਤੀਫਾ, ਪੜ੍ਹੋ ਕਿਉਂ ?