ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦਾ ਦੇਹਾਂਤ

  • ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਅੰਮ੍ਰਿਤਸਰ, 5 ਜੁਲਾਈ 2024 – ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਸ਼ੋਸ਼ਲ ਮੀਡੀਆ ‘ਤੇ ਵੀ ਇਹ ਖ਼ਬਰ ਤੇਜ਼ੀ ਨਾਲ ਫੈਲ ਰਹੀ ਹੈ ਕਿ ਭਾਈ ਗਜੇਂਦਰ ਸਿੰਘ ਦੀ ਲਾਹੌਰ ਦੇ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ । ਭਾਈ ਗਜਿੰਦਰ ਸਿੰਘ ਤੰਦਰੁਸਤ ਹੋ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਬਾਅਦ ਹਸਪਤਾਲ ਵਿੱਚ ਉਨ੍ਹਾਂ ਨੂੰ ਵੈਨਟੀਲੇਟਰ ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਥੇ ਇਹ ਵੀ ਦਸ ਦਈਏ ਕਿ ਹਾਲੇ ਤੱਕ ਕਿਸੇ ਵੀ ਅਧਿਕਾਰੀ ਜਾਂ ਭਰੋਸੇਯੋਗ ਸੋਰਸ ਨੇ ਇਸ ਗਲ ਦੀ ਪੁਸ਼ਟੀ ਨਹੀਂ ਕੀਤੀ ਕਿ ਭਾਈ ਗਜੇਂਦਰ ਸਿੰਘ ਦੀ ਮੌਤ ਹੋ ਗਈ ਹੈ। ਇਹ ਵੀ ਹੋ ਸਕਦਾ ਹੈ ਕਿ ਇਹ ਖ਼ਬਰ ਸਿਰਫ਼ ਅਫ਼ਵਾਹ ਹੀ ਹੋਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਥਰਸ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਰਾਹੁਲ: ਪੀੜਤ ਪਰਿਵਾਰਾਂ ਨੂੰ ਕਿਹਾ – ਟੈਂਸ਼ਨ ਨਾ ਲਓ, ਅਸੀਂ ਹਾਂ

UK: ਤਨਮਨਜੀਤ ਸਿੰਘ ਢੇਸੀ ਮੁੜ ਜਿੱਤੇ ਚੋਣ, ਦੁਬਾਰਾ ਐੱਮਪੀ ਚੁਣੇ ਜਾਣ ‘ਤੇ ਕੀਤਾ ਧੰਨਵਾਦ