ਲੁਧਿਆਣਾ, 6 ਜੁਲਾਈ 2024 – ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਨਿਹੰਗਾਂ ਨੇ ਤਲਵਾਰਾਂ ਨਾਲ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਹਮਲਾ ਕਰਕੇ ਉਸ ਨੀ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਦੌਰਾਨ ਉਸ ਦਾ ਗੰਨਮੈਨ ਵਿਰੋਧ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਇਸ ਨਾਲ ਹਿੰਦੂ ਸੰਗਠਨ ਨਾਰਾਜ਼ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ।
ਹਮਲਾ ਕਰਨ ਵਾਲੇ ਨਿਹੰਗਾਂ ਨੇ ਹਮਲੇ ਤੋਂ ਬਾਅਦ ਇੱਕ ਵੀਡੀਓ ਵੀ ਜਾਰੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਧਰਮ, ਸਵੈਮਾਣ ਅਤੇ ਸ਼ਹੀਦਾਂ ਬਾਰੇ ਕੁਝ ਵੀ ਕਹਿੰਦਾ ਹੈ, ਤਾਂ ਉਨ੍ਹਾਂ ਨੂੰ ਉਸੇ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਗੰਨਮੈਨ ਖਿਲਾਫ ਵਿਭਾਗੀ ਜਾਂਚ ਕੀਤੀ ਜਾਵੇਗੀ।
ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਸੀਪੀ ਕੁਲਦੀਪ ਚਾਹਲ ਨੇ ਸ਼ਿਵ ਸੈਨਾ ਆਗੂ ਥਾਪਰ ਦਾ ਹਾਲ-ਚਾਲ ਪੁੱਛਿਆ। ਹਿੰਦੂ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਅਤੇ ਹੁਣ ਸੰਦੀਪ ਥਾਪਰ ਦੇ ਮਾਮਲੇ ਵਿੱਚ ਗੰਨਮੈਨ ਨੇ ਕੁਝ ਨਹੀਂ ਕੀਤਾ। ਜੇਕਰ ਉਹ ਕੁਝ ਨਹੀਂ ਕਰਦੇ ਤਾਂ ਪੁਲਿਸ ਉਨ੍ਹਾਂ ਦੀ ਜਾਨ ਖਤਰੇ ਵਿੱਚ ਪਾ ਰਹੀ ਹੈ।
ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ। ਸ਼ਿਵ ਸੈਨਾ ਆਗੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।