ਕਪੂਰਥਲਾ ‘ਚ ATM ‘ਚੋਂ 25 ਲੱਖ ਦੀ ਲੁੱਟ, ਲੁਟੇਰਿਆਂ ਨੇ ਗੈਸ ਕਟਰ ਨਾਲ ਕੱਟੀ ਮਸ਼ੀਨ

  • ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

ਕਪੂਰਥਲਾ, 7 ਜੁਲਾਈ 2024 – ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਬ-ਡਿਵੀਜ਼ਨ ਵਿੱਚ ਇੱਕ ਐਸਬੀਆਈ ਦੇ ਏਟੀਐਮ ਨੂੰ ਚੋਰਾਂ ਨੇ ਨਿਸ਼ਾਨਾ ਬਣਾ ਕੇ 25.27 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਐਸਪੀ ਫਗਵਾੜਾ ਰੁਪਿੰਦਰ ਭੱਟੀ ਨੇ ਦਾਅਵਾ ਕੀਤਾ ਹੈ ਕਿ ਚੋਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਫਗਵਾੜਾ ਸ਼ਹਿਰ ਦੇ ਪਲਾਹੀ ਰੋਡ ‘ਤੇ ਸਥਿਤ ਐਸਬੀਆਈ ਦੇ ਏਟੀਐਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਣਪਛਾਤੇ ਚੋਰ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਮੌਕੇ ‘ਤੇ ਮੌਜੂਦ ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਏਟੀਐਮ ਨੂੰ ਗੈਸ ਕਟਰ ਨਾਲ ਕੱਟ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਏਟੀਐਮ ਵਿੱਚ ਰੱਖੇ 25.27 ਲੱਖ ਰੁਪਏ ਚੋਰੀ ਕਰ ਲਏ ਹਨ। ਸੂਚਨਾ ਮਿਲਦੇ ਹੀ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਪੁਲਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਸ਼ੂਗਰ ਮਿੱਲ ਚੌਕ ਸਥਿਤ ਇੱਕ ਟਾਇਰਾਂ ਦੀ ਦੁਕਾਨ ਦੇ ਮਾਲਕ ਤੋਂ ਤੇਜ਼ਧਾਰ ਹਥਿਆਰਾਂ ਦੀ ਮਦਦ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਇਸ ਮਾਮਲੇ ਵਿੱਚ ਹੁਣ ਤੱਕ ਕੋਈ ਵੀ ਵਿਅਕਤੀ ਪੁਲਿਸ ਦੀ ਗ੍ਰਿਫ਼ਤ ਵਿੱਚ ਨਹੀਂ ਆਇਆ ਹੈ। ਦੂਜੇ ਪਾਸੇ ਹੁਣ ਏ.ਟੀ.ਐਮ. ਦੀ ਲੁੱਟ ਤੋਂ ਬਾਅਦ ਲੋਕਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ ਤਾਂ ਜੋ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਜ਼ਿਮਨੀ ਚੋਣ: 35 ਸਾਲ ਅਕਾਲੀ ਦਲ ‘ਚ ਰਹੇ ਪਰਮਾਰ ਪਰਿਵਾਰ ਸਮੇਤ ‘ਆਪ’ ‘ਚ ਸ਼ਾਮਲ

ਬਰਨਾਲਾ ‘ਚ ਮਹਿਲਾ ASI ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ: ਪ੍ਰੇਮ ਵਿਆਹ ਦੇ ਮਾਮਲੇ ‘ਚ ਮੰਗੇ ਸੀ 15 ਹਜ਼ਾਰ