ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ: 103 ਕੈਬਿਨ ਨੰ: 4-6, ਬੇਸਮੈਂਟ ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਜਗਜੀਤ ਸਿੰਘ ਪੁੱਤਰ ਸ੍ਰੀ ਭੋਲਾ ਸਿੰਘ, ਵਾਸੀ ਪਿੰਡ ਤੇ ਡਾਕਘਰ ਕੁੰਬੜਾ, ਤਹਿਸੀਲ ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 366/ਆਈ.ਸੀ. ਮਿਤੀ 10-12-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 9.12.2024 ਤੱਕ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 20.10.2020 ਅਤੇ ਪੱਤਰ ਮਿਤੀ 08-12-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜ਼ਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ ਪ੍ਰੰਤੂ ਰਜਿਸਟਰਡ ਪੋਸਟ ਰਾਹੀਂ ਭੇਜੇ ਗਏ ਪੱਤਰ ਅਣਡਲੀਵਰ ਪ੍ਰਾਪਤ ਹੋਏ ਹਨ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਪਾਇਆ ਗਿਆ।

ਮਹੀਨਾਵਾਰ ਰਿਪੋਰਟ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10 2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ।
ਲਾਇਸੰਸੀ ਸ੍ਰੀ ਜਗਜੀਤ ਸਿੰਘ ਵੱਲੋਂ ਈਮੇਲ ਦਰਖਾਸਤ ਮਿਤੀ 01-01-2024 ਰਾਹੀਂ ਲਿਖਿਆ ਗਿਆ ਸੀ ਕਿ ਉਸ ਨੂੰ ਲਾਇਸੰਸ ਸਾਲ 2019 ਦੇ ਅੰਤ ਵਿੱਚ ਮਿਲਿਆ ਸੀ ਪਰ ਸਾਲ 2020 ਵਿੱਚ ਕਰੋਨਾ ਵਾਇਰਸ, ਲੌਕਡਾਊਨ ਕਾਰਨ ਕੰਮ ਬੰਦ ਹੋ ਗਿਆ ਅਤੇ ਨੁਕਸਾਨ ਹੋਇਆ ਜਿਸ ਕਰਕੇ ਉਸ ਵੱਲੋਂ ਦਫ਼ਤਰ ਬੰਦ ਕਰ ਦਿੱਤਾ ਸੀ। ਹੁਣ ਉਹ ਇਥੇ ਕੰਮ ਨਹੀਂ ਕਰਨਾ ਚਾਹੁੰਦਾ। ਉਹ ਮੁੰਬਈ ਵਿੱਚ ਰਹਿ ਰਿਹਾ ਹੈ।
ਇਸ ਦਫਤਰ ਦੇ ਪੱਤਰ ਮਿਤੀ 30-04-2024 ਰਾਹੀਂ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲਾਇਸੰਸੀ ਨੂੰ ਪੱਤਰ ਮਿਤੀ 30-04-2024 ਰਾਹੀਂ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਜਾਰੀ ਕੀਤੇ ਗਏ ਨੋਟਿਸ ਅਣਡਲੀਵਰ ਪ੍ਰਾਪਤ ਹੋਏ ਹਨ। ਇਹ ਨੋਟਿਸ ਲਾਇਸੰਸੀ ਦੀ ਈਮੇਲ victormarine333@gmail.com ਤੇ ਵੀ ਭੇਜੀ ਗਈ ਸੀ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਪੇਸ਼ ਨਹੀਂ ਕੀਤੀ ਗਈ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ ਅਤੇ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ. 103 ਕੈਬਿਨ ਨੰ :4-6, ਬੇਸਮੈਂਟ ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 366/ਆਈ.ਸੀ. ਮਿਤੀ 10-12-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ ‘ਚ ਸ਼ੂਟਿੰਗ ਦੌਰਾਨ ਵਿਵਾਦ: ਲੱਗੇ ਬੇਅਦਬੀ ਕਰਨ ਦੇ ਦੋਸ਼

ਆਪ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਦੇਹਾਂਤ, PGI ‘ਚ ਲਏ ਆਖਰੀ ਸਾਹ