ਆਪ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਦੇਹਾਂਤ, PGI ‘ਚ ਲਏ ਆਖਰੀ ਸਾਹ

ਚੰਡੀਗੜ੍ਹ, 9 ਜੁਲਾਈ 2024 – ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਦਾ ਦੇਹਾਂਤ ਹੋ ਗਿਆ ਹੈ। ਪ੍ਰਦੀਪ ਛਾਬੜਾ ਨੇ ਪੀਜੀਆਈ ਵਿੱਚ ਆਪਣੇ ਆਖਰੀ ਸਾਹ ਲਏ। ਦੱਸ ਦੇਈਏ ਕਿ ਪ੍ਰਦੀਪ ਛਾਬੜਾ ਸਾਬਕਾ ਮੇਅਰ ਅਤੇ ਸਾਬਕਾ ਕਾਂਗਰਸ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਸਮੇਂ ਉਹ ਪੰਜਾਬ ਹੈਵੀ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਪੰਜਾਬ ਦੇ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਚੰਡੀਗੜ੍ਹ ਨਗਰ ਨਿਗਮ ‘ਚ ਵੀ ਮੌਨ ਧਾਰਿਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ, ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਦਾ ਦਿੱਤਾ ਚੈੱਕ ਅਤੇ ਭੈਣ ਨੂੰ ਸਰਕਾਰੀ ਨੌਕਰੀ