ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 9 ਸਾਲ ਪਹਿਲਾਂ ਵਰਕ ਪਰਮਿਟ ‘ਤੇ ਗਿਆ ਸੀ

ਹੁਸ਼ਿਆਰਪੁਰ, 10 ਜੁਲਾਈ 2024 – ਹੁਸ਼ਿਆਰਪੁਰ ਦੇ ਪਿੰਡ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਗੁਰਬੇਜ ਸਿੰਘ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ।

ਜਾਣਕਾਰੀ ਦਿੰਦੇ ਹੋਏ ਗੁਰਭੇਜ ਦੇ ਪਿਤਾ ਰਘੁਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਭੇਜ 2015 ‘ਚ ਵਰਕ ਪਰਮਿਟ ‘ਤੇ ਅਮਰੀਕਾ ਗਿਆ ਸੀ। ਉਹ ਉੱਥੇ ਕੈਲੀਫੋਰਨੀਆ ਸ਼ਹਿਰ ਵਿੱਚ ਰਹਿੰਦਾ ਸੀ। ਗੁਰਭੇਜ ਬਹੁਤ ਹੀ ਹੋਣਹਾਰ ਅਤੇ ਖੁਸ਼ ਸੁਭਾਅ ਵਾਲਾ ਲੜਕਾ ਸੀ। ਰਘੁਵੀਰ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਗੁਰਬੇਜ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। 3 ਦਿਨ ਪਹਿਲਾਂ ਉਸਦਾ ਕਾਲ ਵੀ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਬੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਉਸ ਨੇ ਦੱਸਿਆ ਕਿ ਮੈਂ ਆਪਣੇ ਛੋਟੇ ਬੇਟੇ ਦਾ ਵਿਆਹ ਤੈਅ ਕੀਤਾ ਸੀ ਅਤੇ ਗੁਰਭੇਜ ਕਹਿ ਰਿਹਾ ਸੀ ਕਿ ਪਾਪਾ ਮੈਂ ਵਿਆਹ ‘ਤੇ ਜ਼ਰੂਰ ਆਵਾਂਗਾ। ਉਸ ਨੇ ਦੱਸਿਆ ਕਿ ਪਰਿਵਾਰ ਦੇ ਸਾਰੇ ਮੈਂਬਰ ਉਸ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਗੁਰਭੇਜ ਦੀ ਮਾਂ ਆਪਣੇ ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਸਦਮੇ ‘ਚ ਹੈ। ਮ੍ਰਿਤਕ ਗੁਰਭੇਜ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਕੈਨੇਡਾ ਰਹਿੰਦਾ ਹੈ। ਆਪਣੇ ਭਰਾ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਹ ਅਮਰੀਕਾ ਚਲਾ ਗਿਆ ਹੈ। ਉੱਥੇ ਜਾਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਗੁਰਭੇਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦਾ ਅੰਤਿਮ ਸਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਵਾਲਿਆਂ ਨੂੰ ਹੁਣ ਨਹੀਂ ਰੋਕੇਗੀ ਪੁਲਿਸ, ਕਾਰਵਾਈ ਦੇ ਨਾਂਅ ‘ਤੇ ਨਹੀਂ ਕੀਤਾ ਜਾਵੇਗਾ ਤੰਗ-ਪ੍ਰੇਸ਼ਾਨ

ਵੱਡੀ ਪ੍ਰਾਪਤੀ: ਜ਼ਿਲ੍ਹਾ ਹਸਪਤਾਲ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ, NRI ਮਰੀਜ਼ ਨੇ ਪ੍ਰਾਈਵੇਟ ਦੀ ਬਜਾਏ ਸਰਕਾਰੀ ਹਸਪਤਾਲ ਨੂੰ ਦਿੱਤੀ ਤਰਜੀਹ