ਸ਼ੂਟਿੰਗ ਦੌਰਾਨ ਗੰਭੀਰ ਜ਼ਖ਼ਮੀ ਹੋਈ ਉਰਵਸ਼ੀ ਰੌਤੇਲਾ; ਹੈਦਰਾਬਾਦ ਦੇ ਹਸਪਤਾਲ ‘ਚ ਚੱਲ ਰਿਹਾ ਇਲਾਜ

ਮੁੰਬਈ, 10 ਜੁਲਾਈ 2024 – ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਹੈਦਰਾਬਾਦ ਵਿੱਚ ਇੱਕ ਫਿਲਮ ਦੀ ਸ਼ੂਟਿੰਗ ਦੌਰਾਨ ਗੰਭੀਰ ਸੱਟ ਲੱਗ ਗਈ ਹੈ। ਉਸ ਦੇ ਹੱਥ ਵਿਚ ਗੰਭੀਰ ਫਰੈਕਚਰ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਮੀਡੀਆ ਰਿਪੋਰਟਾਂ ਮੁਤਾਬਕ ਉਰਵਸ਼ੀ ਰੌਤੇਲਾ ਹੈਦਰਾਬਾਦ ‘ਚ ਨੰਦਾਮੁਰੀ ਬਾਲਕ੍ਰਿਸ਼ਨ ਦੀ ਆਉਣ ਵਾਲੀ ਤੇਲਗੂ ਫਿਲਮ ‘ਐਨਬੀਕੇ 109’ ਦੀ ਸ਼ੂਟਿੰਗ ਕਰ ਰਹੀ ਸੀ। ਇਸ ਫਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਉਸ ਨੂੰ ਗੰਭੀਰ ਸੱਟ ਲੱਗ ਗਈ। ਅਦਾਕਾਰਾ ਦੀ ਟੀਮ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਮੇਂ ਉਹ ਸੱਟ ਕਾਰਨ ਕਾਫੀ ਚਿੰਤਤ ਹੈ। ਫਿਲਹਾਲ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪੂਰੀ ਤਰ੍ਹਾਂ ਠੀਕ ਹੁੰਦੇ ਹੀ ਉਹ ਦੁਬਾਰਾ ਸ਼ੂਟਿੰਗ ਸ਼ੁਰੂ ਕਰੇਗੀ।

ਦੱਸ ਦਈਏ ਕਿ ਇਸ ਫਿਲਮ ਵਿੱਚ ਬੌਬੀ ਦਿਓਲ, ਪ੍ਰਕਾਸ਼ ਰਾਜ ਅਤੇ ਦੁਲਕਰ ਸਲਮਾਨ ਵੀ ਹਨ। ਜਦੋਂ ਕਿ ਨੰਦਾਮੁਰੀ ਬਾਲਕ੍ਰਿਸ਼ਨ ਮੁੱਖ ਭੂਮਿਕਾ ਵਿੱਚ ਹਨ। ਇਸ ਫਿਲਮ ਨੂੰ ਬੌਬੀ ਕੋਲੀ ਡਾਇਰੈਕਟ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ‘ਤੇ ਮੱਛੀ ਪਾਲਕਾਂ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਉਪਲਬਧ

ਪਹਾੜ ਡਿੱਗਣ ਕਾਰਨ ਚਮੋਲੀ ਬਦਰੀਨਾਥ ਹਾਈਵੇਅ ਬੰਦ