ਪ੍ਰਧਾਨ ਮੰਤਰੀ ਵੱਲੋਂ ਰੂਸੀ ਸਰਕਾਰ ਨਾਲ ਗੱਲ ਕਰਨ ਦੇ ਬਾਵਜੂਦ ਪੰਜਾਬੀ ਨੌਜਵਾਨਾਂ ਨੂੰ ਫ਼ਿਰ ਤੋਂ ਭੇਜਿਆ ਫਰੰਟ ਲਾਈਨ ‘ਤੇ

  • ਰੂਸ ਵਿੱਚ ਫਸੇ ਨੌਜਵਾਨ ਨੇ ਪਰਿਵਾਰ ਨੂੰ ਮੁੜ ਫਰੰਟ ਲਾਈਨ ਤੇ ਜਾਣ ਦਾ ਭੇਜਿਆ ਸੰਦੇਸ਼

ਗੁਰਦਾਸਪੁਰ, 16 ਜੁਲਾਈ 2024 – ਭਾਰਤ ਦੇ ਸੱਤ ਨੌਜਵਾਨ ਜਿਹਨਾਂ ਦੀ ਰਸ਼ਿਆ ਤੋ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਰੀਬ ਇਕ ਮਹੀਨੇ ਪਹਿਲਾਂ ਵਾਇਰਲ ਹੋਈ ਸੀ ।ਜਿਸ ਵਿੱਚ ਨੌਜਵਾਨ ਜੋ ਪੰਜਾਬ ਅਤੇ ਹਰਿਆਣਾ ਸੂਬੇ ਦੇ ਦਸਦੇ ਹੋਏ ਕਹਿ ਰਹੇ ਸਨ ਕਿ ਉਹ ਰੂਸ ਵਿੱਚ ਘੁੰਮਣ ਲਈ ਆਏ ਸਨ, ਜਿੱਥੇ ਉਨ੍ਹਾਂ ਨੂੰ ਫੜ ਲਿਆ ਗਿਆ ਅਤੇ ਜ਼ਬਰਦਸਤੀ ਫੌਜ ਵਿੱਚ ਭਰਤੀ ਕਰ ਯੁਕਰੇਨ ਲਿਆਂਦਾ ਗਿਆ ਹੈ, ਅਤੇ ਜੰਗ ਵਿੱਚ ਭੇਜਿਆ ਗਿਆ ਹੈ। ਨੌਜਵਾਨਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਸਰਕਾਰ ਦੇ ਨਾਲ ਗੱਲਬਾਤ ਕਰਕੇ ਨੌਜਵਾਨਾਂ ਨੂੰ ਭਾਰਤ ਲਿਆਉਣ ਦੀ ਗੱਲ ਕਹੀ ਸੀ ਪਰ ਅਜੇ ਤੱਕ ਰਸ਼ੀਅਨ ਸਰਕਾਰ ਦੇ ਵੱਲੋਂ ਨੌਜਵਾਨਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ।

ਇਸ ਸਬੰਧੀ ਗੁਰਦਾਸਪੁਰ ਦੇ ਪਿੰਡ ਡੇਅਰੀਵਾਲ ਕਿਰਨ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਦੇ ਪਰਿਵਾਰ ਨੇ ਕਿਹਾ ਕਿ ਉਹਨਾਂ ਦੇ ਬੇਟੇ ਨੂੰ ਇੱਕ ਵਾਰ ਫਿਰ ਤੋਂ ਜੰਗ ਲੜਨ ਦੇ ਲਈ ਯੂਕਰੇਨ ਬਾਰਡਰ ਤੇ ਭੇਜ ਦਿੱਤਾ ਗਿਆ ਹੈ। ਜਿਸ ਕਰਕੇ ਉਹਨਾਂ ਦੇ ਪਰਿਵਾਰ ਵਿੱਚ ਕਾਫੀ ਚਿੰਤਾ ਹੈ। ਉਹਨਾਂ ਕਿਹਾ ਕਿ ਪੰਜ ਦਿਨ ਪਹਿਲਾਂ ਗਗਨਦੀਪ ਵਲੋਂ ਉਹਨਾਂ ਨੂੰ ਫੋਨ ਮੈਸੇਜ ਰਾਹੀ ਦੱਸਿਆ ਗਿਆ ਸੀ ਕਿ ਉਹਨਾਂ ਨੂੰ ਫਿਰ ਤੋਂ ਰਸ਼ੀਅਨ ਸਰਕਾਰ ਵੱਲੋਂ ਫਰੰਟ ਲਾਈਨ ਤੇ ਭੇਜਿਆ ਜਾ ਰਿਹਾ ਹੈ ਅਤੇ ਉਹ ਇਥੋਂ ਜਾਣ ਲਈ ਨਿਕਲ ਰਹੇ ਹਨ। ਇਸ ਤੋਂ ਬਾਅਦ ਉਸ ਦੀ ਕੋਈ ਕਾਲ ਜਾਂ ਮੈਸੇਜ ਉਹਨਾਂ ਨੂੰ ਨਹੀਂ ਆਇਆ ਅਤੇ ਨਾ ਹੀ ਉਸ ਦਾ ਫੋਨ ਲੱਗ ਰਿਹਾ ਹੈ।

ਪਹਿਲਾਂ ਵੀ ਜਦੋਂ ਉਹਨਾਂ ਨੂੰ ਬਾਰਡਰ ਤੇ ਭੇਜਿਆ ਗਿਆ ਸੀ ਤਾਂ ਫੋਨ ਅਤੇ ਮੈਸੇਜ ਆਣੇ ਬੰਦ ਹੋ ਜਾਂਦੇ ਸਨ।।ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੂਸ ਸਰਕਾਰ ਨਾਲ ਗੱਲ ਕਰਨ ਦੇ ਬਾਵਜੂਦ ਉਹਨਾਂ ਦੇ ਬੇਟੇ ਨੂੰ ਜੰਗ ਲੜਨ ਦੇ ਲਈ ਫਰੰਟ ਲਾਈਨ ਤੇ ਭੇਜ ਦਿੱਤਾ ਗਿਆ ਹੈ ਉਹਨਾਂ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਜਲਦ ਤੋਂ ਜਲਦ ਉਹਨਾਂ ਦੇ ਫਸੇ ਹੋਏ ਬੱਚਿਆਂ ਨੂੰ ਭਾਰਤ ਲਿਆਉਣ ਦੀ ਰਸ਼ੀਅਨ ਸਰਕਾਰ ਦੇ ਨਾਲ ਗੱਲ ਕਰੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਮੋਟਰਸਾਈਕਲਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ: ਹਾਦਸੇ ‘ਚ ਵਿਦਿਆਰਥੀ ਦੀ ਮੌਤ, ਇਕ ਜ਼ਖਮੀ

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ