ਕਿਸਾਨ ਮੋਰਚੇ ‘ਚ ਮਾਪਿਆਂ ਦਾ ਇਕਲੌਤਾ ਪੁੱਤ ਹੋਇਆ ਸ਼ਹੀਦ

ਟਿਕਰੀ ਬਾਰਡਰ, 3 ਜਨਵਰੀ 2021 – ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਦਿੱਲੀ ਮੋਰਚੇ ਚੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿਕਰੀ ਬਾਰਡਰ ‘ਤੇ 18 ਸਾਲ ਦੇ ਨੌਜਵਾਨ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ ਦਾ ਸਮਾਚਾਰ ਮਿਲਿਆ ਹੈ। ਨੌਜਵਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਚਾਉਕੇ ਦਾ ਦੱਸਿਆ ਜਾ ਰਿਹਾ ਹੈ ਅਤੇ ਮ੍ਰਿਤਕ ਨੌਜਵਾਨ ਕਿਸਾਨ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ (18 ਸਾਲ) ਪੁੱਤਰ ਗੁਰਮੇਲ ਸਿੰਘ ਵਜੋਂ ਹੋਈ ਹੈ। ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।

ਜਸ਼ਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਜਸ਼ਨਪ੍ਰੀਤ ਬੀਤੇ ਦਿਨ ਹੀ ਦਿੱਲੀ ਪਹੁੰਚਿਆ ਸੀ ਅਤੇ ਉਸੇ ਦਿਨ ਹੀ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਰਚੇ ਦੌਰਾਨ ਖੁਦਕੁਸ਼ੀ ਕਰ ਗਏ ਸੀਨੀਅਰ ਵਕੀਲ ਦੀ ਅੰਤਿਮ ਅਰਦਾਸ ‘ਚ ਭਾਰੀ ਗਿਣਤੀ ਕਿਸਾਨਾਂ ਤੇ ਹੋਰਾਂ ਨੇ ਭਰੀ ਹਾਜ਼ਰੀ

ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾਂ-ਮਜ਼ਦੂਰਾਂ ਵੱਲੋਂ 26 ਜਨਵਰੀ ਦੀ ਟਰੈਕਟਰ ਪਰੇਡ ਮਾਰਚ ਦੀਆਂ ਤਿਆਰੀਆਂ ਲਈ ਮੁਹਿੰਮ ਜ਼ੋਰਾਂ ‘ਤੇ