ਸਕੂਲੀ ਬੱਸ ਅਤੇ ਟੈਂਪੂ ਵਿਚਾਲੇ ਹੋਈ ਟੱਕਰ; 30 ਵਿਦਿਆਰਥੀ ਸਨ ਬੱਸ ‘ਚ ਸਵਾਰ

ਫਾਜ਼ਿਲਕਾ, 17 ਜੁਲਾਈ 2024 – ਫਾਜ਼ਿਲਕਾ ਦੇ ਅਬੋਹਰ ਹਾਈਵੇਅ ‘ਤੇ ਪਿੰਡ ਰਾਮਪੁਰਾ ਨੇੜੇ ਇਕ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਅਚਾਨਕ ਇਕ ਟੈਂਪੂ ਨਾਲ ਟੱਕਰ ਹੋ ਗਈ, ਜਿਸ ਦੌਰਾਨ ਬੱਸ ਦਾ ਕਾਫੀ ਨੁਕਸਾਨ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬੱਸ ‘ਚ ਸਵਾਰ ਕਈ ਬੱਚੇ ਮਾਮੂਲੀ ਜ਼ਖਮੀ ਹੋ ਗਏ।

ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ‘ਚ ਕਿਸੇ ਦੇ ਭੋਗ ਦਾ ਪ੍ਰੋਗਰਾਮ ਹੈ, ਜਿਸ ਲਈ ਟੈਂਪੂ ‘ਚ ਪੱਖੇ ਅਤੇ ਹੋਰ ਸਾਮਾਨ ਆ ਰਿਹਾ ਸੀ। ਉਦੋਂ ਸਾਹਮਣੇ ਤੋਂ ਆ ਰਹੀ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ ਅਤੇ ਟੈਂਪੂ ਦੂਰ ਜਾ ਕੇ ਪਲਟ ਗਿਆ।

ਹਾਲਾਂਕਿ ਇਸ ਦੌਰਾਨ ਦੋਵਾਂ ਵਾਹਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਇਸ ਦੌਰਾਨ ਸਕੂਲੀ ਬੱਚਿਆਂ ਅਤੇ ਟੈਂਪੂ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ,ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 30 ਬੱਚੇ ਸਵਾਰ ਸਨ। ਬੱਸ ਚਾਲਕ ਸਵੇਰੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MUSK ਨੇ ਚੁੱਕਿਆ ਵੱਡਾ ਕਦਮ; SPACEX ਅਤੇ X ਹੈੱਡਕੁਆਰਟਰ ਹੁਣ ਕੈਲੀਫੋਰਨੀਆ ਤੋਂ ਟੈਕਸਾਸ ‘ਚ ਹੋਣਗੇ ਤਬਦੀਲ

ਤਾਰੋਂ ਪਾਰ ਦੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਮਿਲੇਗੀ ਬਿਜਲੀ