ਅੰਮ੍ਰਿਤਸਰ, 18 ਜੁਲਾਈ 22024 – ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਅੱਤਵਾਦੀ ਨੂੰ ਅਪਰਾਧ ਕਰਨ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਅੱਤਵਾਦੀ ਦੇ ਹੈਂਡਲਰ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਪਾਸੀਆ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਹਨ। ਜਿਨ੍ਹਾਂ ਦੇ ਕਹਿਣ ‘ਤੇ ਮੁਲਜ਼ਮ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਕੀਤਾ ਹੈ।