ਆਂਗਣਵਾੜੀ ਵਰਕਰਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਲਈ ਰਾਸ਼ਨ ਦੀ ਖਰੀਦ ਅਤੇ ਸਪਲਾਈ ’ਚ ਭ੍ਰਿਸ਼ਟਾਚਾਰ ਦੀ ਜਾਂਚ ਹੋਵੇ, ਹਰਸਿਮਰਤ ਬਾਦਲ ਨੇ ਬਾਲ ਵਿਕਾਸ ਮੰਤਰੀ ਤੋਂ ਕੀਤੀ ਮੰਗ

  • ਬੀਬੀ ਹਰਸਿਮਰਤ ਬਾਦਲ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਤੋਂ ਆਂਗਣਵਾੜੀ ਵਰਕਰਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਲਈ ਰਾਸ਼ਨ ਦੀ ਖਰੀਦ ਅਤੇ ਸਪਲਾਈ ’ਚ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦੀ ਮੰਗ ਕੀਤੀ

ਚੰਡੀਗੜ੍ਹ, 24 ਜੁਲਾਈ 2024 – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਦੀ ਐਮ. ਪੀ. ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਤੋਂ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਅਤੇ ਸਤਨਪਾਨ ਕਰਵਾਉਣ ਵਾਲੀਆਂ ਮਹਿਲਾਵਾਂ ਅਤੇ ਬੱਚਿਆਂ ਲਈ ਰਾਸ਼ਨ ਦੀ ਖਰੀਦ ਅਤੇ ਸਪਲਾਈ ਵਿਚ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਆਪ੍ਰੇਟਿਵ ਵੇਰਕਾ ਤੋਂ ਦੁੱਧ, ਪਾਊਡਰ, ਘੀ ਅਤੇ ਪੰਜੀਰੀ ਦੀ ਸਪਲਾਈ ਦੀ ਜ਼ਿੰਮੇਵਾਰੀ ਖੋਹ ਕੇ ਇਕ ਬਲੈਕ ਲਿਸਟਿਡ ਨਿੱਜੀ ਕੰਪਨੀ ਨੂੰ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਇਹ ਖੁਲਾਸਾ ਕੀਤਾ ਕਿ ਇਹ ਨਿੱਜੀ ਕੰਪਨੀ ਸੂਬੇ ਵਿਚ ਮਹਿਲਾਵਾਂ ਅਤੇ ਬੱਚਿਆਂ ਨੂੰ ਘਟੀਆ ਉਤਪਾਦਾਂ ਦੀ ਸਪਲਾਈ ਕਰ ਰਹੀ ਹੈ।

ਬੀਬਾ ਬਾਦਲ ਨੇ ਕਿਹਾ ਕਿ ਸਿਰ ਇੰਨਾ ਹੀ ਨਹੀਂ ਆਪ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਵਧਾ ਕੇ ਬਜਟ ਨੂੰ 150 ਕਰੋੜ ਰੁਪਏ ਦੁੱਗਣਾ ਕਰਕੇ 300 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਮੈਨੂੰ ਦੱਸਿਆ ਕਿ ਇਸ ਪੈਸੇ ਦਾ ਇਕ ਵੱਡਾ ਹਿੱਸਾ ਕਮਿਸ਼ਨ ਦੇ ਰੂਪ ਵਿਚ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਲਾਭਪਾਤਰੀਆਂ ਨੂੰ ਮਿਲਾਵਟੀ ਸਮੱਗਰੀ ਦੀ ਸਪਲਾਈ ਕੀਤੀ ਜਾ ਰਹੀ ਹੈ। ਬਠਿੰਡਾ ਐਮ. ਪੀ. ਨੇ ਕਿਹਾ ਕਿ ਭਾਵੇਂ ਹੀ ਆਂਗਣਵਾੜੀ ਵਰਕਰਾਂ ਨੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ ਪਰ ਆਪ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਸ਼ਿਕਾਇਤ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਰਹੀ ਹੈ, ਇਸ ਲਈ ਮੈਂ ਮੰਗ ਕਰਦੀ ਹਾਂ ਕਿ ਲਾਭਪਾਤਰੀਆਂ ਨੂੰ ਘਟੀਆ ਖਾਦ ਸਮੱਗਰੀ ਦੀ ਖਰੀਦ ਅਤੇ ਵੰਡ ਵਿਚ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਲਈ ਜਾਂਚ ਦਾ ਹੁਕਮ ਦੇਣ। ਸਾਡੇ ਭਲਾਈ ਪ੍ਰੋਗਰਾਮਾਂ ਦੀ ਅਖੰਡਤਾ ਨੂੰ ਬਹਾਲ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਤਾਂ ਕਿ ਸਾਡੇ ਬੱਚਿਆਂ ਅਤੇ ਮਾਤਾਵਾਂ ਨੂੰ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਵਧੀਆ ਕੁਆਲਟੀ ਵਾਲੇ ਭੋਜਨ ਤੋਂ ਪੂਰਾ ਕਰਨ ਦੀ ਅਪੀਲ ਕੀਤੀ ਹੈ। ਅਕਾਲੀ ਆਗੂ ਨੇ ਮੰਤਰੀ ਤੋਂ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਦੇ ਮਾਮਲੇ ’ਤੇ ਵਿਚਾਰ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਮੰਤਰੀ ਤੋਂ ਕੌਮੀ ਆਂਗਣਵਾੜੀ ਕਮੇਟੀ ਦੀ ਪ੍ਰਧਾਨ ਨਾਲ ਮਿਲਣ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਆਂਗਣਵਾੜੀ ਵਰਕਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : SC ਨੇ ਕਿਹਾ- ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ, ਸੁਤੰਤਰ ਕਮੇਟੀ ਬਣਾਉਣ ਲਈ ਕਿਹਾ

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ