ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਕੈਪਟਨ ਅਤੇ ਭਾਜਪਾ ਕਰ ਰਹੇ ਹਨ ਫੋਕੀ ਬਿਆਨਬਾਜੀ : ‘ਆਪ’

… ਗਵਰਨਰ ਨਾਲ ਉਲਝਣ ਦੀ ਥਾਂ ਮੋਦੀ ਜਾਂ ਅਮਿਤ ਸ਼ਾਹ ਨਾਲ ਗੱਲ ਕਰਨ ਕੈਪਟਨ
… ਜੋ ਭਾਜਪਾ ਹੁਣ ਕਰ ਰਹੀ ਹੈ, ਸੱਤਾ ’ਚ ਰਹਿੰਦਿਆਂ ਕਾਂਗਰਸ ਨੇ ਵੀ ਓਹੀ ਕੀਤਾ

ਚੰਡੀਗੜ੍ਹ, 5 ਜਨਵਰੀ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਵੱਲੋਂ ਇਕ ਦੂਜੇ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਗਵਰਨਰ ਦਫ਼ਤਰ ਦਾ ਨਾਮ ਵਰਤਕੇ ਦੋਵੇਂ ਧਿਰਾਂ ਕਿਸਾਨ ਅੰਦੋਲਨ ਤੋਂ ਧਿਆਨ ਭਟਕਾਉਣਾ ਚਾਹੁੰਦੀਆਂ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਉੱਤੇ ਗਰਵਰਨਰ ਦਫ਼ਤਰ ਨੂੰ ਵਰਤਣ ਸਬੰਧੀ ਬਿਆਨ ਦੇ ਰਹੇ ਹਨ ਪ੍ਰੰਤੂ ਕਾਂਗਰਸ ਵੀ ਸੱਤਾ ’ਚ ਰਹਿੰਦਿਆਂ ਉਹੀ ਕਰਦੀ ਰਹੀ ਹੈ ਜੋ ਹੁਣ ਭਾਜਪਾ ਕਰ ਰਹੀ ਹੈ। ਉਨਾਂ ਕਿਹਾ ਕਿ ਅਸਲ ਵਿੱਚ ਦੋਵੇਂ ਪਾਰਟੀਆਂ ਹੀ ਆਪਣੀ ਇਕੋ ਨੀਤੀ ਦੇ ਤਹਿਤ ਇਹ ਬਿਆਨਬਾਜ਼ੀ ਕਰ ਰਹੀਆਂ ਹਨ ਕਿ ਲੋਕਾਂ ਦਾ ਧਿਆਨ ਕਿਸਾਨ ਅੰਦੋਲਨ ਵਿਚੋਂ ਕੱਢਕੇ ਅਜਿਹੀ ਹੋਸ਼ੀ ਬਿਆਨਬਾਜ਼ੀ ਵਿੱਚ ਲਗਾਇਆ ਜਾਵੇ।

ਚੀਮਾ ਨੇ ਕਿਹਾ ਕਿ ਜੋ ਕੈਪਟਨ ਹੁਣ ਸੂਬੇ ਦੇ ਕੰਮਾਂ ’ਚ ਕੇਂਦਰ ਦੀ ਦਖਲਅੰਦਾਜੀ ਦਾ ਵਾਸਤਾ ਪਾ ਰਹੇ ਹਨ ਉਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਸ਼ੁਰੂਆਤ ਕਾਂਗਰਸ ਨੇ ਆਪਣੇ ਸੱਤਾ ਵਿੱਚ ਰਹਿੰਦਿਆਂ ਕੀਤੀ ਸੀ। ਉਨਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਆਪਸ ਵਿੱਚ ਮਿਲੇ ਹੋਏ ਹਨ ਜੋ ਵਾਰੀ ਵਾਰੀ ਇਹੋ ਕੁਝ ਕਰਦੀਆਂ ਆ ਰਹੀਆਂ ਹਨ। ਉਨਾਂ ਕਿਹਾ ਕਿ ਹੁਣ ਮੋਦੀ ਦੇ ਇਸ਼ਾਰੇ ’ਤੇ ਚਲਦਿਆਂ ਲਾਅ ਐਂਡ ਆਰਡਰ ਦੇ ਨਾਤੇ ਹੁਣ ਗਵਰਨਰ ਵੀ ਇਸ ਮੁਹਿੰਮ ’ਚ ਕੁੱਦ ਪਏ ਹਨ ਕਿ ਕਿਵੇਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਦੇ ਹੋਏ ਫੇਲ ਕੀਤਾ ਜਾਵੇ। ਉਨਾਂ ਕਿਹਾ ਕਿ ਮੋਦੀ ਦੀ ਨੀਤੀ ਉੱਤੇ ਚਲਦੇ ਹੋਏ ਪੰਜਾਬ ਦੇ ਗਵਰਨਰ ਕਿਸਾਨ ਅੰਦੋਲਨ ਤੋਂ ਪੰਜਾਬ ਵਾਸੀਆਂ ਦਾ ਧਿਆਨ ਭੜਕਾਉਣ ਲਈ ਐਨੀ ਗੰਭੀਰਤਾ ਦਿਖਾ ਰਹੇ ਹਨ, ਉਦੋਂ ਕਿਉਂ ਨਹੀਂ ਦਿਖਾਈ ਜਦੋਂ ਮਾਝੇ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਸਵਾ ਸੌ ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ, ਜਦੋਂ ਐੱਸਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਸੈਂਕੜੇ ਨੌਜਵਾਨ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ, ਗਵਰਨਰ ਸਾਹਿਬ ਨੇ ਉਦੋਂ ਪੰਜਾਬ ਦੇ ਅਧਿਕਾਰੀਆਂ ਨੂੰ ਕਿਉਂ ਨਹੀਂ ਬੁਲਾਉਂਦੇ ਜਦੋਂ ਰੁਜ਼ਗਾਰ ਮੰਗਣ ਉੱਤੇ ਨੌਜਵਾਨ ਲੜਕੇ ਲੜਕੀਆਂ ਦੀ ਪੰਜਾਬ ਪੁਲਿਸ ਵੱਲੋਂ ਅੰਨੇਵਾਹ ਮਾਰਕੁੱਟ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਦਾ ਕਿਸਾਨ ਆਪਣੀ ਹੋਂਦ ਬਚਾਉਣ ਲਈ ਦਿਨ ਰਾਤ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ, ਗਵਰਨਰ ਸਾਹਿਬ ਨੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਕਿਉਂ ਨਹੀਂ ਉਠਾਇਆ ਕਿ ਮੇਰੇ ਸੂਬੇ ਦੇ ਕਿਸਾਨ ਮੁਸੀਬਤ ਵਿੱਚ ਹਨ।

‘ਆਪ’ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਹੁੰਦੇ ਹੋਏ ਆਪਣੀ ਜਮੀਰ ਦੀ ਸੁਣਦਿਆਂ ਕਿਸਾਨਾਂ ਦਾ ਸਾਥ ਦੇਣ। ਉਨਾਂ ਕਿਹਾ ਕਿ ਕੈਪਟਨ ਭਾਜਪਾ ਆਗੂਆਂ ਦੇ ਇਸ਼ਾਰੇ ’ਤੇ ਕੰਮ ਕਰਨਾ ਛੱਡਕੇ ਅੱਜ ਪੰਜਾਬ ਦੇ ਲੋਕਾਂ ਨਾਲ ਖੜਨ। ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੈਪਟਨ ਸਰਕਾਰ ਪੁਲਿਸ ਹੱਥੋਂ ਕਿਸਾਨਾਂ ਦੀ ਮਾਰਕੁੱਟ ਕਰਾਉਣਾ ਬੰਦ ਕਰੇ। ਪੁਲਿਸ ਵੱਲੋਂ ਕਿਸਾਨਾਂ ਉੱਤੇ ਦਰਜ ਕੀਤੇ ਜਾ ਰਹੇ ਪੁਲਿਸ ਕੇਸ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ, ਪੁੱਤ ਮੋਹ ਦੇ ਚਲਦਿਆਂ ਈਡੀ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਇਸੇ ਕਰਕੇ ਹੀ ਉਹ ਅਜਿਹੀਆਂ ਹੋਸ਼ੀਆਂ ਬਿਆਨਬਾਜ਼ੀਆਂ, ਕਿਸਾਨਾਂ ਉੱਤੇ ਲਾਠੀਚਾਰਜ ਅਤੇ ਝੂਠੇ ਪਰਚੇ ਦਰਜ ਕਰਾਉਣ ਦੀ ਮੁਹਿੰਮ ਚਲਾ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਸਰਕਾਰ ਵੱਲੋਂ ਲੀਡਰਾਂ ਦੀ ਸੁਰੱਖਿਆ ਵਧਾਉਣ ਦਾ ਸੁਝਾਅ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼- ਆਪ

ਪੰਜਾਬੀਆਂ ਲਈ ਕੇਜਰੀਵਾਲ ਦੋ ਮੂਹਾਂ ਸੱਪ-ਨਾਜਰ ਸਿੰਘ ਮਾਨਸ਼ਾਹੀਆ