ਕਰਾਟੇ ਚੈਂਪੀਅਨਸ਼ਿਪ ‘ਚ 18 ਗੋਲਡ ਮੈਡਲ ਜਿੱਤਣ ਵਾਲੇ ਤਰੁਣ ਸ਼ਰਮਾ ਨੂੰ ਮਿਲੀ ਨੌਕਰੀ

ਲੁਧਿਆਣਾ, 26 ਜੁਲਾਈ 2024 – ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕਰਾਟੇ ਚੈਂਪੀਅਨਸ਼ਿਪ ‘ਚ 18 ਗੋਲਡ ਮੈਡਲ ਜਿੱਤਣ ਵਾਲੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਤਰੁਣ ਸ਼ਰਮਾ ਨੂੰ ਪੰਜਾਬ ਸਰਕਾਰ ਨੇ ਨੌਕਰੀ ਦਿੱਤੀ ਹੈ। ਉਸ ਦੀ ਨਗਰ ਕੌਂਸਲ ਖੰਨਾ ਵਿੱਚ ਕਲਰਕ ਦੀ ਪੋਸਟ ’ਤੇ ਤਾਇਨਾਤੀ ਕੀਤੀ ਗਈ ਹੈ। ਕਰਾਟੇ ਚੈਂਪੀਅਨ ਕੰਮ ਮਿਲਣ ਤੋਂ ਬਾਅਦ ਭਾਵੁਕ ਹੋ ਗਿਆ।

ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਗੋਲਡ ਮੈਡਲ ਜਿੱਤ ਚੁੱਕੇ ਖਿਡਾਰੀ ਤਰੁਣ ਸ਼ਰਮਾ ਪਿਛਲੇ ਕਾਫੀ ਸਮੇਂ ਤੋਂ ਸੂਬਾ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਹੇ ਸਨ। ਪਰ ਉਸ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ ਸੀ। ਜਿਸ ‘ਤੇ ਤਰੁਣ ਸ਼ਰਮਾ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਤਿੰਨ ਦਿਨ ਪਹਿਲਾਂ ਡੀਸੀ ਦਫ਼ਤਰ ਦੇ ਸਾਹਮਣੇ ਬੂਟ ਪਾਲਿਸ਼ ਕਰਨ ਦਾ ਕੰਮ ਸ਼ੁਰੂ ਕੀਤਾ ਸੀ | ਤਰੁਣ ਸ਼ਰਮਾ ਨੇ ਦੱਸਿਆ ਕਿ ਉਹ ਨੌਕਰੀ ਲਈ ਡਰ-ਡਰ ਦੀਆਂ ਠੋਕਰਾਂ ਖਾ ਰਿਹਾ ਹੈ। ਇੱਥੋਂ ਤੱਕ ਕਿ ਮਕਾਨ ਵੀ ਵੇਚ ਦਿੱਤਾ ਪਰ ਸਰਕਾਰ ਨੇ ਕੋਈ ਮਦਦ ਨਹੀਂ ਕੀਤੀ।

ਤਰੁਣ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ 8 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਨਾ ਦਿੱਤੀ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਜਾ ਕੇ ਬੈਠਣਗੇ।

ਤਰੁਣ ਸ਼ਰਮਾ ਦੇ ਅੰਦੋਲਨ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਖੰਨਾ ‘ਚ ਹੀ ਨੌਕਰੀ ਦੇ ਦਿੱਤੀ ਹੈ। ਤਰੁਣ ਨੂੰ ਖੰਨਾ ਦੀ ਨਗਰ ਕੌਂਸਲ ਵਿੱਚ ਕਲਰਕ ਵਜੋਂ ਤਾਇਨਾਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਤਰੁਣ ਸ਼ਰਮਾ ਨੇ ਸਰਕਾਰ ਦਾ ਧੰਨਵਾਦ ਕੀਤਾ।

ਤਰੁਣ ਸ਼ਰਮਾ ਨੇ ਸਰਕਾਰ ਦੇ ਨਾਲ-ਨਾਲ ਯੂਥ ਕਾਂਗਰਸ ਦੇ ਆਗੂ ਈਸ਼ਰਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਈਸ਼ਰਪ੍ਰੀਤ ਸਿੱਧੂ ਅਤੇ ਸਮੂਹ ਸਮਾਜ ਸੇਵੀਆਂ ਨੇ ਉਨ੍ਹਾਂ ਨੂੰ ਨੌਕਰੀ ਦਿਵਾਉਣ ਵਿੱਚ ਬਹੁਤ ਮਦਦ ਕੀਤੀ ਹੈ। ਯੂਥ ਕਾਂਗਰਸੀ ਵਰਕਰਾਂ ਨੇ ਤਰੁਣ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।

ਦਾਸ ਦਈਏ ਕਿ ਬੀਤੇ ਦਿਨ ਹੀ ਤਰੁਣ ਸ਼ਰਮਾ ਦਾ ਪੰਜਾਬੀ ਗਾਇਕ ਕਰਨ ਔਜਲਾ ਨੇ ਕਰਜ਼ਾ ਵੀ ਚੁਕਾਇਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਗਨੀਪਥ ਸਕੀਮ ਦਾ ਮਕਸਦ ਫੌਜ ਨੂੰ ਜਵਾਨ ਬਣਾਉਣਾ, ਵਿਰੋਧੀ ਧਿਰ ਇਸ ‘ਤੇ ਫੈਲਾ ਰਹੀ ਹੈ ਝੂਠ – PM ਮੋਦੀ

ਬਿਆਸ ਦਰਿਆ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ