ਬਿਆਸ ਦਰਿਆ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

  • ਹਾਦਸੇ ‘ਚ 12 ਲੋਕ ਜ਼ਖਮੀ
  • ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ
  • ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਬੱਸ

ਮਨਾਲੀ, 26 ਜੁਲਾਈ 2024 – ਮਨਾਲੀ ਤੋਂ ਪੰਜਾਬ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਮਨਾਲੀ ‘ਚ ਬਿਆਸ ਦਰਿਆ ਵਿਚ ਜਾ ਡਿੱਗੀ। ਇਸ ਹਾਦਸੇ ‘ਚ 12 ਲੋਕ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸਵਾਰੀਆਂ ਨਾਲ ਭਰੀ ਹੋਈ ਇਹ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ।

ਹਾਲਾਂਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਬਿਆਸ ਦਰਿਆ ਵਿਚ ਕਾਫ਼ੀ ਪਾਣੀ ਆਇਆ ਸੀ। ਜ਼ਮੀਨ ਧੱਸ ਜਾਣ ਕਾਰਨ ਇਹ ਬੱਸ ਦਰਿਆ ਵਿਚ ਡਿੱਗੀ ਦੱਸੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰਾਟੇ ਚੈਂਪੀਅਨਸ਼ਿਪ ‘ਚ 18 ਗੋਲਡ ਮੈਡਲ ਜਿੱਤਣ ਵਾਲੇ ਤਰੁਣ ਸ਼ਰਮਾ ਨੂੰ ਮਿਲੀ ਨੌਕਰੀ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ