- ਮੰਧਾਨਾ ਦਾ ਅਰਧ ਸੈਂਕੜਾ, ਰੇਣੁਕਾ-ਰਾਧਾ ਨੇ 3-3 ਵਿਕਟਾਂ ਲਈਆਂ
ਨਵੀਂ ਦਿੱਲੀ, 27 ਜੁਲਾਈ 2024 – ਭਾਰਤੀ ਟੀਮ ਨੌਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ। ਦਾਂਬੁਲਾ ‘ਚ ਖੇਡੇ ਗਏ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ।
ਮਹਿਲਾ ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੇ ਭਾਰਤ ਨੂੰ 81 ਦੌੜਾਂ ਦਾ ਟੀਚਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 80 ਦੌੜਾਂ ਬਣਾਈਆਂ। ਬੰਗਲਾਦੇਸ਼ ਲਈ ਨਿਗਾਰ ਸੁਲਤਾਨਾ ਨੇ 32 ਅਤੇ ਸ਼ੋਰਨਾ ਅਖਤਰ ਨੇ ਨਾਬਾਦ 19 ਦੌੜਾਂ ਬਣਾਈਆਂ। ਸੱਤ ਬੱਲੇਬਾਜ਼ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਭਾਰਤੀ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਸਪਿਨਰ ਰਾਧਾ ਯਾਦਵ ਨੇ 3-3 ਵਿਕਟਾਂ ਲਈਆਂ। ਪੂਜਾ ਵਸਤਰਕਾਰ ਅਤੇ ਦੀਪਤੀ ਸ਼ਰਮਾ ਨੂੰ ਇਕ-ਇਕ ਵਿਕਟ ਮਿਲੀ।
ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 39 ਗੇਂਦਾਂ ‘ਤੇ 55 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 28 ਗੇਂਦਾਂ ‘ਤੇ 26 ਦੌੜਾਂ ਦੀ ਪਾਰੀ ਖੇਡੀ। ਭਾਰਤੀ ਟੀਮ ਨੌਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ। ਮਹਿਲਾ ਏਸ਼ੀਆ ਕੱਪ 2004 ਵਿੱਚ ਸ਼ੁਰੂ ਹੋਇਆ ਸੀ ਅਤੇ ਟੀਮ ਇੰਡੀਆ ਉਦੋਂ ਚੈਂਪੀਅਨ ਬਣੀ ਸੀ। ਭਾਰਤ ਨੇ ਸੱਤ ਵਾਰ (2004, 2005, 2006, 2008, 2012, 2016, 2022) ਖ਼ਿਤਾਬ ਜਿੱਤਿਆ ਹੈ। 2018 ਵਿੱਚ ਬੰਗਲਾਦੇਸ਼ ਭਾਰਤ ਨੂੰ ਹਰਾ ਕੇ ਚੈਂਪੀਅਨ ਬਣਿਆ ਸੀ।
ਦੂਜਾ ਸੈਮੀਫਾਈਨਲ ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਾਲੇ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ। ਇਨ੍ਹਾਂ ‘ਚੋਂ ਜਿੱਤਣ ਵਾਲੀ ਟੀਮ ਭਾਰਤ ਨਾਲ ਫਾਈਨਲ ਮੈਚ ਖੇਡੇਗੀ।