ਗੁਰਦਾਸਪੁਰ: ਦਿਲ ਦਾ ਦੌਰਾ ਪੈਣ ਕਾਰਨ ਫੌਜੀ ਦੀ ਮੌਤ, ਛੁੱਟੀ ਲੈ ਕੇ ਆਇਆ ਹੋਇਆ ਸੀ ਘਰ

  • ਪੰਜ ਸਾਲ ਪਹਿਲਾਂ ਫੌਜ ਵਿੱਚ ਹੋਇਆ ਸੀ ਭਰਤੀ
  • ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਦਾ ਰਹਿਣ ਵਾਲਾ ਸੀ

ਗੁਰਦਾਸਪੁਰ, 27 ਜੁਲਾਈ 2024 – ਗੁਰਦਾਸਪੁਰ ‘ਚ ਦਿਲ ਦਾ ਦੌਰਾ ਪੈਣ ਕਾਰਨ ਫੌਜੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਫੌਜ ਦੇ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਸੁਖਪ੍ਰੀਤ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਦਾ ਰਹਿਣ ਵਾਲਾ 26 ਸਾਲਾ ਸਿਪਾਹੀ ਸੁਖਪ੍ਰੀਤ ਸਿੰਘ ਛੁੱਟੀ ’ਤੇ ਘਰ ਆਇਆ ਹੋਇਆ ਸੀ। ਫੌਜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ 581 ਲਾਈਟ ਰੈਜੀਮੈਂਟ ਚੜ੍ਹਦੀ ਕਲਾ ਮੀਸਾ, ਮਾਰੀ ਕੈਂਟ, ਆਸਾਮ ਦੇ ਗਲੇਸ਼ੀਅਰ ਵਿਖੇ ਤਾਇਨਾਤ ਸੀ। ਸੁਖਪ੍ਰੀਤ 19 ਜੁਲਾਈ ਨੂੰ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਸੁਖਪ੍ਰੀਤ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।

ਦੋ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕਰਕੇ ਉਸ ਨੂੰ ਆਰਮੀ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਰਮੀ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਮੌਕੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੂਲੋਵਾਲੀ ਦੇ ਸਮਸਾਨ ਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਫੌਜੀ ਦੇ ਪਿਤਾ ਨੇ ਮੁੱਖ ਅਗਨੀ ਦਿੱਤੀ।

ਤਿੱਬੜੀ ਛਾਉਣੀ ਤੋਂ ਪੁੱਜੀ ਫੌਜ ਦੀ ਟੁਕੜੀ ਨੇ ਲਾਂਸ ਨਾਇਕ ਸੁਖਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ ਅਤੇ ਉਨ੍ਹਾਂ ਦੇ ਪਿਤਾ ਨੂੰ ਤਿਰੰਗਾ ਝੰਡਾ ਭੇਟ ਕੀਤਾ। ਫੌਜੀ ਆਪਣੇ ਪਿੱਛੇ ਛੇ ਮਹੀਨੇ ਦਾ ਬੇਟਾ, ਪਤਨੀ, ਬਜ਼ੁਰਗ ਮਾਂ ਅਤੇ ਛੋਟੀ ਭੈਣ ਛੱਡ ਗਿਆ ਹੈ। ਜਿਸ ਦਾ ਹੁਣ ਰੋ-ਰੋ ਬੁਰਾ ਹਾਲ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਇਆ ਪਾਕਿ ਘੁਸਪੈਠੀਆ ਕਾਬੂ

ਬਟਾਲਾ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ: ਗੋਲੀ ਲੱਗਣ ਤੋਂ ਬਾਅਦ ਕੀਤਾ ਕਾਬੂ