ਪਟਿਆਲਾ ‘ਚ ਪੌਣੇ 2 ਕਰੋੜ ਰੁਪਏ ਬਰਾਮਦ: ਪੜ੍ਹੋ ਵੇਰਵਾ

ਪਟਿਆਲਾ, 28 ਜੁਲਾਈ 2024 – ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਇਕ ਐਂਡੇਵਰ ਕਾਰ ‘ਚ ਕਰੀਬ ਪੌਣੇ 2 ਕਰੋੜ ਰੁਪਏ ਦੀ ਰਕਮ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੰਭੂ ਥਾਣੇ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਅਤੇ ਪੁਲੀਸ ਪਾਰਟੀ ਨੇ ਬੀਤੀ ਦੇਰ ਸ਼ਾਮ ਨਾਕਾਬੰਦੀ ਦੌਰਾਨ ਇਹ ਬਰਾਮਦਗੀ ਕੀਤੀ। ਪੈਸੇ ਗਿਣਨ ਤੋਂ ਬਾਅਦ ਕਾਰ ‘ਚੋਂ 1 ਕਰੋੜ 77 ਲੱਖ 17000 ਰੁਪਏ ਦੀ ਰਕਮ ਬਰਾਮਦ ਹੋਈ। ਕਾਰ ਚਾਲਕ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ, ਵਾਸੀ ਪਿੰਡ ਸਲਾਣੀ ਅਮਰੋਹਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਉਸ ਦੇ ਨਾਲ ਬੈਠੇ ਵਿਅਕਤੀ ਨੇ ਆਪਣੀ ਪਛਾਣ ਬਲਦੇਵ ਸਿੰਘ, ਵਾਸੀ ਪਿੰਡ ਜਸਰਾ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਦੱਸੀ।

ਥਾਣਾ ਸ਼ੰਭੂ ਦੇ ਐਸਐਚਓ ਅਮਨ ਪਾਲ ਸਿੰਘ ਨੇ ਦੱਸਿਆ ਕਿ ਐਸਐਸਪੀ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਅੰਬਾਲਾ ਤੋਂ ਰਾਜਪੁਰਾ ਰੋਡ ‘ਤੇ ਸਥਿਤ ਪਿੰਡ ਮਹਿਤਾਬਗੜ੍ਹ ਨੇੜੇ ਇੱਕ ਚੰਡੀਗੜ੍ਹ ਨੰਬਰ ਦੀ ਫੋਰਡ ਐਂਡੇਵਰ ਕਾਰ ਨੂੰ ਚੈਕਿੰਗ ਲਈ ਰੋਕਿਆ ਗਿਆ। ਗੱਡੀ ਦੀ ਚੈਕਿੰਗ ਕਰਨ ਉਪਰੰਤ 1 ਕਰੋੜ 77 ਲੱਖ 17000 ਰੁਪਏ ਦੀ ਰਾਸ਼ੀ ਬਰਾਮਦ ਹੋਈ ਅਤੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾ ਕੇ ਡਰਾਈਵਰ ਅਤੇ ਉਸ ਦੇ ਸਾਥੀ ਖਿਲਾਫ ਬਣਦੀ ਕਾਰਵਾਈ ਕੀਤੀ ਗਈ।

ਇਨਕਮ ਟੈਕਸ ਅਧਿਕਾਰੀਆਂ ਦੀ ਟੀਮ ਨੇ ਨਕਦੀ ਜ਼ਬਤ ਕਰ ਲਈ ਅਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਛੱਡ ਦਿੱਤਾ। ਦੋਵਾਂ ਨੂੰ ਸੋਮਵਾਰ ਨੂੰ ਪੈਸਿਆਂ ਸਬੰਧੀ ਜ਼ਰੂਰੀ ਦਸਤਾਵੇਜ਼ ਅਤੇ ਸਬੂਤ ਲਿਆਉਣ ਲਈ ਕਿਹਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਟੇਰਿਆਂ ਨੇ ਦੁਕਾਨਦਾਰ ਨੂੰ ਮਾਰੀ ਗੋਲੀ: ਲੁੱਟ ਦੀ ਵਾਰਦਾਤ ‘ਚ ਨਾਕਾਮ ਰਹਿਣ ‘ਤੇ ਕੀਤੀ ਵਾਰਦਾਤ

ਸਿਹਤ ਵਿਭਾਗ ਨੂੰ ਮਿਲੀਆਂ 58 ਨਵੀਆਂ ਐਂਬੂਲੈਂਸਾਂ, CM ਮਾਨ ਨੇ ਦਿੱਤੀ ਹਰੀ ਝੰਡੀ